ਐੱਸਜੀਐੱਨਪੀ ਦੀ ਟੀਮ ਨੇ ਹਾਕੀ ਮੁਕਾਬਲਾ ਜਿੱਤਿਆ
08:46 AM Oct 02, 2024 IST
ਪੱਤਰ ਪ੍ਰੇਰਕ
ਕੁਰੂਕਸ਼ੇਤ, 1 ਅਕਤੂਬਰ
ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਵਿੱਚ ਕਰਵਾਏ ਗਏ ਹਾਕੀ ਮੁਕਾਬਲੇ ਵਿੱਚ 65 ਇੰਜਨੀਅਰ ਅੰਬਾਲਾ, 424 ਇੰਜਨੀਅਰ ਪਠਾਨਕੋਟ, ਐੱਸਜੀਐਨਪੀ ਅਤੇ ਸ਼ਾਹਬਾਦ ਦੀਆਂ ਹਾਕੀ ਟੀਮਾਂ ਨੇ ਹਿੱਸਾ ਲਿਆ। ਇਸ ਦੌਰਾਨ ਐੱਸਜੀਐੱਨਪੀ ਦੀ ਟੀਮ ਜੇਤੂ ਰਹੀ ਜਦਕਿ 424 ਇੰਜਨੀਅਰ ਪਠਾਨਕੋਟ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਲਈ ਕੋਈ ਸ਼ਾਰਟਕੱਟ ਨਹੀਂ ਹੈ। ਇਹ ਸਿਰਫ ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਮਨੁੱਖ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਸਹੀ ਰਸਤੇ ’ਤੇ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੂੰ ਖੇਡ ਭਾਵਨਾ ਨਾਲ ਹੀ ਖੇਡਣਾ ਚਾਹੀਦਾ ਹੈ।
Advertisement
Advertisement