ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਰੁੱਧ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ
01:03 PM Apr 02, 2024 IST
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਦੇ ਸੈਕਟਰ- 17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ ਬਾਰੇ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਵੱਲੋਂ ਅਹਿਮ ਅਹੁਦੇ 'ਤੇ ਬੈਠ ਕੇ ਭਾਜਪਾ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਂਦਾ ਹੈ। ਬਤੌਰ ਚੇਅਰਮੈਨ ਉਹ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ। ਸ੍ਰੀ ਕਲੇਰ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਕਿ ਲਾਲਪੁਰਾ ਤੋਂ ਜਵਾਬ ਮੰਗਿਆ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ।
Advertisement
Advertisement
Advertisement