ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ

08:50 AM Oct 04, 2024 IST
ਰਾਜ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ।

ਆਤਿਸ਼ ਗੁਪਤਾ
ਚੰਡੀਗੜ੍ਹ, 3 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਵਫਦ ਨੇ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਚਾਇਤ ਚੋਣਾਂ ’ਚ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖੱਜਲ- ਖੁਆਰੀ ਰੋਕਣ ਲਈ ਰਿਟਰਨਿੰਗ ਅਫ਼ਸਰਾਂ ਕੋਲ ਚੁੱਲ੍ਹਾ ਟੈਕਸ ਜਾਂ ਕੋਈ ਹੋਰ ਬਕਾਇਆ ਜਮ੍ਹਾਂ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਅਰਸ਼ਦੀਪ ਸਿੰਘ ਕਲੇਰ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਡਾ. ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਕਿ ਬੀਡੀਪੀਓ ਸਮੇਤ ਚੋਣ ਅਧਿਕਾਰੀ ਆਪੋ-ਆਪਣੇ ਦਫਤਰਾਂ ’ਚ ਬੈਠਣ ਦੀ ਥਾਂ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਹੋਰ ਅਹੁਦੇਦਾਰਾਂ ਦੇ ਦਫਤਰਾਂ ਅਤੇ ਘਰਾਂ ’ਚ ਬੈਠੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਇਨ੍ਹਾਂ ਅਫਸਰਾਂ ਦੀ ਦੁਰਵਰਤੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਐੱਨਓਸੀ ਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਦੇਣ ਤੋਂ ਇਨਕਾਰ ਕਰਨ ਵਾਸਤੇ ਕਰ ਰਹੀ ਹੈ।
ਵਫਦ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਸੂਬਾ ਪੱਧਰ ’ਤੇ ਸਪੈਸ਼ਲ ਕੰਟਰੋਲ ਰੂਮ ਬਣਾਏ ਜਾਣ ਅਤੇ ਜਿਥੇ ਕਿਤੇ ਵੀ ਕੋਈ ਵਿਵਾਦ ਦੀ ਖਬਰ ਆਵੇ, ਉਥੇ ਤੁਰੰਤ ਜ਼ਿਲ੍ਹਾ ਅਧਿਕਾਰੀ ਭੇਜੇ ਜਾਣ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਹਾਈਕਮਾਂਡ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

Advertisement

Advertisement