ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

08:46 AM Jul 09, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ।

ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਥਿਤ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਅੱਜ ਚੰਡੀਗੜ੍ਹ ਦੇ ਸੈਕਟਰ-28 ਸਥਿਤ ਦਫ਼ਤਰ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਹਾਈ ਕੋਰਟ ’ਚ ਉਸ ਵੇਲੇ ਭੰਨਿਆ ਗਿਆ ਜਦੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਨਸ਼ਾ ਤਸਕਰੀ ਕੇਸ ’ਚ ਮਜੀਠੀਆ ਖ਼ਿਲਾਫ਼ ਸੰਮਨ ਵਾਪਸ ਲੈਣੇ ਪਏ। ਮਜੀਠੀਆ ਨੂੰ ਸੰਮਨ ਕਰਨ ਸਬੰਧੀ ਪੰਜਾਬ ਸਰਕਾਰ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਸਾਰੀਆਂ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ ਗਈਆਂ ਹਨ।
ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦੋਵਾਂ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਨਸ਼ਿਆਂ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਪਹੁੰਚ ਗਈ ਹੈ। ਹਾਈ ਕੋਰਟ ਤੇ ਰਾਜਪਾਲ ਵੀ ਸੂਬੇ ਵਿਚ ਨਸ਼ਿਆਂ ਵਿੱਚ ਵਾਧੇ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ।

Advertisement

Advertisement
Advertisement