ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਨੇ ਧਰਮ ਯੁੱਧ ਮੋਰਚੇ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਕੀਤਾ ਯਾਦ

08:37 AM Aug 05, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਗਸਤ
ਜਥੇਬੰਦੀ ਦੇ ਅੰਦਰੂਨੀ ਸੰਕਟ ਨਾਲ ਜੂਝ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਧਰਮ ਯੁੱਧ ਮੋਰਚੇ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਦੇ ਦਿਨ ਦਿੱਤੀ ਗਈ ਗ੍ਰਿਫਤਾਰੀ ਨੂੰ ਯਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਪਾਰਟੀ ਦੇ ਵੱਡੇ ਅੰਦਰੂਨੀ ਸੰਕਟ ਨਾਲ ਜੂਝ ਰਿਹਾ ਹੈ। ਲੀਡਰਸ਼ਿਪ ਬਦਲਾਅ ਦੀ ਮੰਗ ਨੂੰ ਲੈ ਕੇ ਪਾਰਟੀ ਦੋਫਾੜ ਹੋ ਚੁੱਕੀ ਹੈ। ਅਜਿਹੇ ਸੰਕਟ ਦੇ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪੰਜਾਬ ਦੇ ਹਿੱਤਾਂ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਅੱਜ ‘ਐਕਸ’ ਉੱਤੇ ਯਾਦ ਕੀਤਾ ਗਿਆ। ਪੋਸਟ ਵਿੱਚ ਕਿਹਾ ਗਿਆ ਕਿ ਧਰਮ ਯੁੱਧ ਮੋਰਚੇ ਵਿੱਚ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ ਸੀ। ਇਸ ਮੋਰਚੇ ਦਾ ਮੁੱਖ ਮਕਸਦ ਆਨੰਦਪੁਰ ਸਾਹਿਬ ਮਤੇ ਦੀਆਂ ਮੰਗਾਂ ਦੇ ਆਧਾਰ ’ਤੇ ਪੰਥ ਅਤੇ ਪੰਜਾਬ ਨੂੰ ਉਸ ਦੇ ਹੱਕ ਦਿਵਾਉਣਾ ਸੀ। ਲਗਪਗ ਦੋ ਸਾਲ ਚੱਲੇ ਇਸ ਮੋਰਚੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦੇ ਦਿਨ 4 ਅਗਸਤ 1982 ਨੂੰ ਪਹਿਲਾ ਜਥਾ ਲੈ ਕੇ ਹਕੂਮਤ ਦੀ ਵਧੀਕੀ ਦੇ ਵਿਰੋਧ ਵਿੱਚ ਗ੍ਰਿਫਤਾਰੀ ਦਿੱਤੀ ਸੀ। ਉਸ ਵੇਲੇ ਹੋਰ ਅਕਾਲੀਆਂ ਨੇ ਵੀ ਗ੍ਰਿਫਤਾਰੀਆਂ ਤੇ ਕੁਰਬਾਨੀਆਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਸਾਰੇ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਜ਼ਿਕਰਯੋਗ ਹੈ ਕਿ ਇਸ ਵੇਲੇ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਸੰਕਟ ਦਾ ਮਾਮਲਾ ਅਕਾਲ ਤਖ਼ਤ ’ਤੇ ਵਿਚਾਰ ਅਧੀਨ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਹ ਮਾਮਲਾ ਗੰਭੀਰਤਾ ਨਾਲ ਵਿਚਾਰਨ ਦੀ ਅਪੀਲ ਕੀਤੀ ਜਾ ਰਹੀ ਹੈ।

Advertisement

Advertisement
Advertisement