ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ, ਸਫ਼ਲਤਾ ਲਈ ਅਕਾਲ ਤਖ਼ਤ ’ਤੇ ਕੀਤੀ ਅਰਦਾਸ

11:50 AM Feb 01, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਫਰਵਰੀ
ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਕ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ, ਜਿਸ ਵਾਸਤੇ ਪਹਿਲਾਂ ਅਕਾਲ ਤਖਤ ਵਿਖੇ ਸਮੂਹ ਅਕਾਲੀ ਲੀਡਰਸ਼ਿਪ ਵੱਲੋਂ ਯਾਤਰਾ ਦੀ ਆਰੰਭਤਾ ਅਤੇ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਅਕਾਲ ਤਖਤ ਦੇ ਸਨਮੁੱਖ ਕੀਤੀ ਅਰਦਾਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।

Advertisement

ਯਾਤਰਾ ਦੀ ਸ਼ੁਰੂਆਤ ਵਾਸਤੇ ਅਰਦਾਸ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਵਾਸਤੇ ਅਟਾਰੀ ਰਵਾਨਾ ਹੋ ਗਏ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਧਾਮੀ ਨੇ ਆਖਿਆ ਕਿ ਪੰਜਾਬ ਬਚਾਓ ਯਾਤਰਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਵਿੱਚ ਜਾਵੇਗੀ, ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਆਈ ਸੀ। ਸੂਬੇ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਸਿੰਘ ਬਾਦਲ ਅੱਜ ਅਟਾਰੀ ਅਤੇ ਰਾਜਾਸਾਂਸੀ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਵਿੱਚ ਲੋਕਾਂ ਨੂੰ ਮਿਲਣਗੇ।

Advertisement

Advertisement