ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

06:42 AM May 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਮਈ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਤੀਜੇ ਅਤੇ ਚੌਥੇ ਦਰਜੇ ਦਾ ਨਤੀਜਾ ਅੱਜ ਐਲਾਨ ਦਿਤਾ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਪਹਿਲੇ ਅਤੇ ਦੂਜੇ ਦਰਜੇ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ। ਅੱਜ ਤੀਜੇ ਅਤੇ ਚੌਥੇ ਦਰਜੇ ਦੇ ਜਾਰੀ ਕੀਤੇ ਗਏ ਨਤੀਜੇ ਤਹਿਤ 3 ਲੱਖ 40 ਹਜ਼ਾਰ 900 ਰੁਪਏ ਦਾ ਵਜੀਫਾ ਮੈਰਿਟ ਵਿੱਚ ਆਏ ਪ੍ਰੀਖਿਆਰਥੀਆਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਕਰਮਵਾਰ 5100, 4100 ਅਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਅੱਜ ਐਡਵੋਕੇਟ ਧਾਮੀ ਨੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਵੀ ਜਾਰੀ ਕੀਤਾ, ਜਿਸ ਵਿਚ ਮੈਰਿਟ ’ਚ ਆਏ 20 ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸਿਧਾਂਤਾਂ, ਗੁਰਬਾਣੀ, ਰਹਿਤ ਮਰਯਾਦਾ ਅਤੇ ਇਤਿਹਾਸ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਹੀ ਧਾਰਮਿਕ ਪ੍ਰੀਖਿਆ ਕਰਵਾ ਕੇ ਲੱਖਾ ਰੁਪਏ ਦੀ ਵਜੀਫਾ ਰਾਸ਼ੀ ਹਰ ਸਾਲ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੱਤਰ-ਵਿਹਾਰ ਕੋਰਸ ਰਾਹੀਂ ਆਮ ਸ਼ਰਧਾਲੂਆਂ ਨੂੰ ਸਿੱਖ ਧਰਮ ਬਾਰੇ ਕੋਰਸ ਕਰਵਾਇਆ ਜਾਂਦਾ ਹੈ।

Advertisement

Advertisement