ਸ਼੍ਰੋਮਣੀ ਕਮੇਟੀ ਨੇ ਗੁਰਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
07:30 AM Jul 13, 2023 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਬਿ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ ਤੱਕ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਭੇਜਣ।
Advertisement
Advertisement