ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਦਾ ਪ੍ਰਕਾਸ਼ ਦਿਹਾੜਾ ਮਨਾਇਆ

10:22 AM Sep 24, 2023 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਸਤੰਬਰ
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਲਿਆ। ਇਸ ਮੌਕੇ ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ ਸੀ। ਬਾਬਾ ਫਰੀਦ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।

Advertisement

Advertisement