ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਵਸ ਮਨਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਦਾ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹ ਸੰਗਤ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਪਾਲ ਕਰੈਸ਼ੀ, ਆਦਿ ਮੌਜੂਦ ਸਨ।