ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਨੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

07:37 AM Jul 09, 2024 IST
ਢਾਡੀ ਭਾਈ ਹਰਪ੍ਰੀਤ ਸਿੰਘ ਜੇਠੂਵਾਲ ਦਾ ਜਥਾ ਵਾਰ ਗਾਇਨ ਕਰਦੇ ਹੋਏ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜੁਲਾਈ
ਮਹਾਨ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿਤੀ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਸਿੱਖ ਕੌਮ ਦੀ ਉਹ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਪਰਿਵਾਰ ਵਿੱਚੋਂ ਕਈ ਸ਼ਹਾਦਤਾਂ ਹੋਈਆਂ। ਭਾਈ ਮਨੀ ਸਿੰਘ ਨੇ ਧਰਮ ’ਤੇ ਅਡੋਲ ਰਹਿੰਦਿਆਂ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀ ਮਿਸਾਲ ਕਾਇਮ ਕੀਤੀ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ’ਚ ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਢਾਡੀ ਭਾਈ ਹਰਪ੍ਰੀਤ ਸਿੰਘ ਜੇਠੂਵਾਲ ਦੇ ਜਥੇ ਨੇ ਸੰਗਤ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

Advertisement

Advertisement
Advertisement