ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਨੇ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਵਸ ਮਨਾਇਆ

12:14 PM May 01, 2024 IST
ਗੁਰਮਤਿ ਸਮਾਗਮ ਦੌਰਾਨ ਸ਼ਾਮਲ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸੰਗਤ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਸਬੰਧ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਸਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸ੍ਰੀ ਨਲਵਾ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤ ਦਰ ਜਿੱਤ ਦਰਜ ਕੀਤੀ। ਸਰਦਾਰ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।

Advertisement

Advertisement
Advertisement