ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨ ਦੀ ਨਿਖੇਧੀ
07:28 AM Apr 02, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿ਼ਤਸਰ, 1 ਅਪਰੈਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ ਤਾਂ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਏ ਸਿੱਖਾਂ ਦੀਆਂ ਜ਼ਮਾਨਤਾਂ ਰੱਦ ਕਰ ਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਜਿਵੇਂ ਸਰਕਾਰਾਂ ਜਾਣਬੁੱਝ ਕੇ ਸਿੱਖ ਮਸਲਿਆਂ ਨੂੰ ਲਟਕਾ ਕੇ ਆਪਣੇ ਰਾਜਸੀ ਹਿੱਤ ਪੂਰੇ ਕਰਨਾ ਚਾਹੁੰਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਸਿੰਘ ਦੀ ਸ਼ਖ਼ਸੀਅਤ ਅਤੇ ਚਾਲ-ਚਲਣ ਚੰਗਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪੱਕੀ ਜ਼ਮਾਨਤ ਰੱਦ ਕਰਕੇ ਮੁੜ ਜੇਲ੍ਹ ਭੇਜਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।
Advertisement
Advertisement
Advertisement