For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਨੇ ਗੁਰੂ ਅਮਰਦਾਸ ਦੇ ਜੀਵਨ ਸਬੰਧੀ ਸੈਮੀਨਾਰ ਕਰਵਾਇਆ

06:59 AM Sep 07, 2024 IST
ਸ਼੍ਰੋਮਣੀ ਕਮੇਟੀ ਨੇ ਗੁਰੂ ਅਮਰਦਾਸ ਦੇ ਜੀਵਨ ਸਬੰਧੀ ਸੈਮੀਨਾਰ ਕਰਵਾਇਆ
ਸੈਮੀਨਾਰ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ। -ਫੋਟੋ: ਬਾਵਾ
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 6 ਸਤੰਬਰ
ਸ੍ਰੀ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਦਾ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਵੱਲੋਂ ਬਲਵਿੰਦਰ ਸਿੰਘ ਕਾਹਲਵਾਂ ਤੇ ਗਿਆਨੀ ਮਹਿਤਾਬ ਸਿੰਘ ਨੇ ਸੰਬੋਧਨ ਕੀਤਾ।
ਇਸ ਮੌਕੇ ਪ੍ਰਸਿੱਧ ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਅਮਰਦਾਸ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਆਪਣੇ ਖੋਜ ਭਰਪੂਰ ਪਰਚੇ ਪੇਸ਼ ਕੀਤੇ। ਭਾਈ ਮਹਿਤਾ ਨੇ ਕਿਹਾ ਕਿ ਇਹ ਦੋਵੇਂ ਅਹਿਮ ਸ਼ਤਾਬਦੀ ਦਿਹਾੜੇ ਗੁਰੂ ਸਾਹਿਬਾਨਾਂ ਦੇ ਜੀਵਨ ਤੇ ਉਪਦੇਸ਼ਾਂ ਨੂੰ ਸਮਝਣ ਤੇ ਖੋਜਣ ਲਈ ਸੁਨਹਿਰੀ ਮੌਕਾ ਹਨ। ਸ੍ਰੀ ਗੁਰੂ ਅਮਰਦਾਸ ਨੇ ਜਾਤ-ਪਾਤ ਤੇ ਊਚ-ਨੀਚ ਦੇ ਵਿਤਕਰੇ ਨੂੰ ਖ਼ਤਮ ਕੀਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਜੋ ਕਿ ਅੱਜ ਵੀ ਸਮਾਜ ਦੀ ਤਰੱਕੀ ਲਈ ਵੱਡਾ ਪ੍ਰੇਰਨਾ ਸਰੋਤ ਹੈ। ਸੈਮੀਨਾਰ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਗੁਰਬਚਨ ਸਿੰਘ ਕਰਮੂਵਾਲਾ, ਕੁਲਦੀਪ ਸਿੰਘ ਔਲਖ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਗੁਰਮੀਤ ਸਿੰਘ ਬੂਹ, ਪ੍ਰੋ. ਵਰਿਆਮ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਮਨਜੀਤ ਸਿੰਘ ਤਲਵੰਡੀ, ਮੈਨੇਜਰ ਸਤਨਾਮ ਸਿੰਘ ਰਿਆੜ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement