ਸ਼੍ਰੋਮਣੀ ਕਮੇਟੀ ਨੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁਖ ਪ੍ਰਗਟਾਇਆ
10:31 AM Sep 03, 2024 IST
Advertisement
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਘੀ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਕਮੇਟੀਆਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਉਪਕਰਨਾਂ ਦੀ ਵਰਤੋਂ ਸੰਗਤ ਦੀ ਹਾਜ਼ਰੀ ਵਿਚ ਲੋੜ ਅਨੁਸਾਰ ਹੀ ਕੀਤੀ ਜਾਵੇ। -ਟਨਸ
Advertisement
Advertisement
Advertisement