ਸ਼੍ਰੋਮਣੀ ਕਮੇਟੀ ਵੱਲੋਂ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
08:41 AM Sep 08, 2023 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਸਤੰਬਰ
ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾ ਅਗਵਾਈ ਦਿੰਦੀਆਂ ਰਹਿਣਗੀਆਂ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।
Advertisement
Advertisement