ਸ਼੍ਰੋਮਣੀ ਕਮੇਟੀ ਨੇ ਰਾਜਪਾਲ ਵੱਲੋਂ ਭੇਜੇ ਜਵਾਬ ’ਤੇ ਪ੍ਰਗਟਾਈ ਤਸੱਲੀ
08:03 AM Jul 18, 2023 IST
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਗੁਰਦੁਆਰਾ ਐਕਟ ਵਿੱਚ ਕੀਤੀ ਸੋਧ ਬਾਰੇ ਭੇਜੇ ਜਵਾਬ ’ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ। -ਟਨਸ
Advertisement
Advertisement