ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਖ਼ਿਲਾਫ਼ ਨਵੀਂ ਪਟੀਸ਼ਨ ਦਾਇਰ
07:20 AM Sep 27, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਮੁਲਾਜ਼ਮ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਨਵੀਂ ਅਪਰਾਧਿਕ ਸੋਧ ਪਟੀਸ਼ਨ ਦਾਇਰ ਕੀਤੀ ਹੈ। ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਦੇ ਸਹਾਇਕ ਸਕੱਤਰ ਲਖਵੀਰ ਸਿੰਘ ਨੇ ਇਸ ਰਿਵੀਜ਼ਨ ਪਟੀਸ਼ਨ ਨੂੰ ਦਾਇਰ ਕੀਤਾ ਹੈ। ਅਰਜ਼ੀਕਾਰ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਫ਼ੌਜਦਾਰੀ ਰਿਵੀਜ਼ਨ ਪਟੀਸ਼ਨ ਦੀ ਸੁਣਵਾਈ ਇਸੇ ਕੇਸ ਵਿੱਚ ਦਾਇਰ ਦੋ ਪਹਿਲਾਂ ਦੀਆਂ ਪਟੀਸ਼ਨਾਂ ਦੇ ਨਾਲ ਕੀਤੀ ਜਾਵੇ। ਅਰਜ਼ੀ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਸੁਣਵਾਈ ਦੀ ਅਗਲੀ ਤਰੀਕ 7 ਨਵੰਬਰ ਤੈਅ ਕੀਤੀ ਹੈ।
Advertisement
Advertisement
Advertisement