ਵਿਦਿਆਰਥੀਆਂ ਦੇ ਕੜੇ ਲਾਹੁਣ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਜਾਂਚ ਟੀਮ ਭੇਜੀ
08:39 AM Sep 21, 2023 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਹਰਦੀਪ ਸਿੰਘ ਨੂੰ ਸਥਾਨਕ ਸਕੂਲ ਵਿੱਚ ਜਾ ਕੇ ਜਾਂਚ ਕਰਨ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭੇਜੀ ਗਈ ਇਹ ਟੀਮ ਮਾਮਲੇ ਦੀ ਸਾਰੀ ਜਾਂਚ ਕਰਕੇ ਆਪਣੀ ਰਿਪੋਰਟ ਉਨ੍ਹਾਂ ਹਵਾਲੇ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।
Advertisement
Advertisement