ਸ਼੍ਰੋਮਣੀ ਕਮੇਟੀ ਵੱਲੋਂ ਲਾਇਬ੍ਰੇਰੀ ਨੂੰ ਕਿਤਾਬਾਂ ਭੇਟ
09:33 AM Aug 09, 2023 IST
ਸ਼ਾਹਕੋਟ: ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਦੀ ਲਾਇਬ੍ਰੇਰੀ ਨੂੰ ਬਹੁਤ ਹੀ ਕੀਮਤੀ ਤੇ ਵਢਮੁੱਲੀਆਂ ਕਿਤਾਬਾਂ ਭੇਟ ਕੀਤੀਆਂ ਗਈਆਂ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਡਾਇਰੈਕਟਰ ਮਨਜਿੰਦਰ ਸਿੰਘ ਢਿਲੋ ਨੇ ਕਿਹਾ ਕਿ ਲਾਇਬ੍ਰੇਰੀ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦਾ ਗਿਆਨ ਦੇਣ ਵਿਚ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਡਾ. ਨਗਿੰਦਰ ਸਿੰਘ ਬਾਂਸਲ, ਪ੍ਰਿੰਸੀਪਲ ਅਤੇ ਸਮੁੱਚਾ ਸਟਾਫ ਮੌਜੂਦ ਸੀ।
Advertisement
Advertisement