ਸ਼੍ਰੋਮਣੀ ਕਮੇਟੀ ਕਰਵਾਏਗੀ ਜ਼ਖ਼ਮੀ ਸ਼ਰਧਾਲੂ ਦਾ ਇਲਾਜ
09:22 AM Aug 04, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿੱਚ ਜ਼ਖਮੀ ਸ਼ਰਧਾਲੂ ਦਾ ਹਾਲ ਜਾਣਿਆ ਅਤੇ ਉਸ ਦਾ ਇਲਾਜ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਉਣ ਦੇ ਆਦੇਸ਼ ਦਿੱਤੇ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਬਲਬੀਰ ਸਿੰਘ ਨਾਂ ਦਾ ਇੱਕ ਸ਼ਰਧਾਲੂ ਬੀਤੇ ਕੱਲ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੇਵਾ ਕਰਦੇ ਸਮੇਂ ਪੈਰ ਤਿਲਕਣ ਕਾਰਨ ਕੜਾਹੇ ਵਿੱਚ ਡਿੱਗਣ ਕਾਰਨ ਜ਼ਖਮੀ ਹੋ ਗਿਆ ਸੀ। ਇਹ ਸ਼ਰਧਾਲੂ ਪਰਸੋਂ ਰਾਤ ਨੂੰ ਲੰਗਰ ਘਰ ਵਿੱਚ ਆਲੂ ਉਬਾਲਣ ਦੀ ਸੇਵਾ ਕਰ ਰਿਹਾ ਸੀ ਕਿ ਅਚਨਚੇਤੀ ਉਸ ਦਾ ਪੈਰ ਤਿਲਕਿਆ ਅਤੇ ਉਹ ਉਬਲਦੇ ਪਾਣੀ ਵਾਲੇ ਕੜਾਹੇ ਵਿੱਚ ਡਿੱਗ ਪਿਆ। ਉਸ ਵੇਲੇ ਹਾਜ਼ਰ ਸੇਵਾ ਕਰ ਰਹੇ ਹੋਰ ਸ਼ਰਧਾਲੂਆਂ ਨੇ ਤੁਰੰਤ ਉਸ ਨੂੰ ਕੜਾਹੇ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਲੈ ਗਏ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ ਹੈ।
Advertisement
Advertisement
Advertisement