ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਾਰੇ ਫ਼ੈਸਲਾ ਕਰੇਗੀ ਸ਼੍ਰੋਮਣੀ ਕਮੇਟੀ

07:45 AM Jul 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੁਲਾਈ
ਗੁਰਦੁਆਰਿਆਂ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਫ਼ੈਸਲਾ ਕੀਤਾ ਜਾਵੇਗਾ। ਉਸ ਤੋਂ ਬਾਅਦ ਸਮੂਹ ਗੁਰਦੁਆਰਿਆਂ ਵਿੱਚ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਵਿੱਚ ਦੱਸੇ ਗਏ ਰੰਗਾਂ ਦੇ ਮੁਤਾਬਕ ਹੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਤੈਅ ਹੋਵੇਗਾ। ਇਸ ਸਬੰਧੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਿੱਖ ਰਹਿਤ ਮਰਿਆਦਾ ਵਿੱਚ ਦੱਸੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਮੁਤਾਬਕ ਹੀ ਗੁਰਦੁਆਰਿਆਂ ਵਿੱਚ ਨਿਸ਼ਾਨ ਸਾਹਿਬ ਦਾ ਰੰਗ ਹੋਵੇ। ਰਹਿਤ ਮਰਿਆਦਾ ਦੇ ਮੁਤਾਬਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਖਾਲਸਾਈ ਅਤੇ ਸੁਰਮਈ ਦੱਸਿਆ ਗਿਆ ਹੈ ਪਰ ਅੱਜ-ਕੱਲ੍ਹ ਰੰਗਾਂ ਵਿੱਚ ਵੱਡੇ ਵਖਰੇਵੇਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਨੂੰ ਜਲਦੀ ਹੀ ਵਿਚਾਰਿਆ ਜਾਵੇਗਾ।

Advertisement

Advertisement
Advertisement