ਸ਼੍ਰੋਮਣੀ ਕਮੇਟੀ ਨੇ ‘ਕਕਾਰਾਂ’ ਦੇ ਮਾਮਲੇ ’ਚ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖਿਆ
07:36 AM Nov 07, 2024 IST
ਟ੍ਰਿਬਿਉੂਨ ਨਿਉੂ਼ਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਹੁਕਮ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਾਉਣੀ ਸਿੱਖਾਂ ਨਾਲ ਧੱਕਾ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ।
Advertisement
Advertisement