For the best experience, open
https://m.punjabitribuneonline.com
on your mobile browser.
Advertisement

ਵਿਆਹ ਵਿੱਚ ਗੋਲੀਆਂ ਚਲਾਉਣ ਵਾਲਾ ਕਾਬੂ

08:14 AM May 09, 2024 IST
ਵਿਆਹ ਵਿੱਚ ਗੋਲੀਆਂ ਚਲਾਉਣ ਵਾਲਾ ਕਾਬੂ
Advertisement

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਟਿੱਬਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਵਿਆਹ ਸਮਾਗਮ ਵਿੱਚ ਗੋਲੀਆਂ ਚਲਾਉਣ ਦੇ ਹੇਠ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਵਿਸ਼ੇਸ਼ ਨਾਕਾਬੰਦੀ ਸਮੇਂ ਤਿਕੋਣੀ ਪਾਰਕ ਕੋਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਨਿਊ ਅੰਮ੍ਰਿਤਸਰ ਕਲੋਨੀ ਵਾਸੀ ਦੀਪਕ ਰਾਣਾ ਉਰਫ਼ ਸਾਹਿਲ ਆਪਣੇ ਰਿਸ਼ਤੇਦਾਰੀ ਵਿੱਚ ਵਿਆਹ ਦੇ ਸਮਾਗਮ ਸਬੰਧੀ ਆਇਆ ਹੋਇਆ ਹੈ। ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਸੜਕ ਵਿੱਚ ਖੜ੍ਹ ਕੇ ਕੁੱਝ ਵਿਅਕਤੀਆਂ ਨਾਲ ਲੜਾਈ ਝਗੜਾ ਕੀਤਾ ਅਤੇ ਉਨ੍ਹਾ ਨੂੰ ਧਮਕਾਇਆ। ਉਸ ਨੇ ਨਸ਼ੇ ਦੀ ਹਾਲਤ ਵਿੱਚ ਪਿਸਤੌਲ ਤੋਂ ਫਾਇਰ ਕੀਤੇ। ਪੁਲੀਸ ਨੇ ਦੀਪਕ ਨੂੰ ਕਾਬੂ ਕਰ ਲਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×