For the best experience, open
https://m.punjabitribuneonline.com
on your mobile browser.
Advertisement

ਸੁਨਿਆਰੇ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਵਾਲੇ ਕਾਬੂ

11:32 AM Jun 16, 2024 IST
ਸੁਨਿਆਰੇ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਵਾਲੇ ਕਾਬੂ
ਗੋਲੀਆਂ ਚਲਾਉਣ ਵਾਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ : ਓਬਰਾਏ
Advertisement

ਪੱਤਰ ਪ੍ਰੇਰਕ
ਦੋਰਾਹਾ, 15 ਜੂਨ
ਇਥੋਂ ਦੇ ਰੇਲਵੇ ਰੋਡ ਸਥਿਤ ਪਰਮਜੀਤ ਜਵੈਲਰਜ਼ ਦੀ ਦੁਕਾਨ ’ਤੇ ਤਿੰਨ ਦਿਨ ਪਹਿਲਾਂ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਈਰਿੰਗ ਕਰਨ ਵਾਲਿਆਂ ਨੂੰ ਪੁਲੀਸ ਨੇ 48 ਘੰਟਿਆਂ ਵਿਚ ਕਾਬੂ ਕਰਕੇ ਉਨ੍ਹਾਂ ਪਾਸੋਂ 4 ਪਿਸਤੌਲਾਂ ਸਮੇਤ 36 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਪੁਲੀਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਡੀਐਸਪੀ (ਡੀ) ਸੁਖਅੰਮ੍ਰਿਤ ਸਿੰਘ, ਨਿਖਿਲ ਗਰਗ ਡੀਐਸਪੀ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਤਕਨੀਕੀ ਢੰਗ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜ਼ਿਕਰਯੋਗ ਹੈ ਕਿ 12 ਜੂਨ ਨੂੰ ਦੋਰਾਹਾ ਵਿਚ ਸੁਨਿਆਰੇ ਦੀ ਦੁਕਾਨ ’ਤੇ ਰਾਤ ਕਰੀਬ 8 ਵਜੇ ਦੋ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਦੀ ਪੁਲੀਸ ਨੇ ਜਾਂਚ ਆਰੰਭ ਦਿੱਤੀ ਸੀ। ਪੁਲੀਸ ਨੇ ਕਾਉਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨਾਲ ਸਾਂਝੇ ਅਪਰੇਸ਼ਨ ਵਿਚ ਵੱਖ ਵੱਖ ਟੀਮਾਂ ਬਣਾ ਕੇ ਬੈਕਵਰਡ ਤੇ ਫਾਰਵਰਡ ਲਿੰਕਾਂ ਨੂੰ ਖੰਘਾਲਦਿਆਂ ਪਰਦੀਪ ਸਿੰਘ ਵਾਸੀ ਬੇਗੋਵਾਲ ਨੇੜੇ ਦੋਰਾਹਾ (ਲੁਧਿਆਣਾ) ਅਤੇ ਸੂਰਜ ਪ੍ਰਕਾਸ਼ ਉਰਫ਼ ਡੇਵਿਡ ਵਾਸੀ ਵੱਡੀ ਹੈਬੋਵਾਲ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 4 ਪਿਸਟਲ, 7 ਮੈਗਜ਼ੀਨ ਅਤੇ 36 ਜਿੰਦਾ ਰੌਂਦ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਪ੍ਰਦੀਪ ਨੇ ਦੱਸਿਆ ਕਿ ਉਨ੍ਹਾਂ ਦਾ ਜਵੈਲਰ ਪਰਮਜੀਤ ਵਰਮਾ ਨਾਲ ਪਿਛਲੇ ਲੰਬੇ ਸਮੇਂ ਤੋਂ ਪੈਸਿਆਂ ਦੇ ਲੈਣ ਦੇਣ ਸਬੰਧੀ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਐਸਐਸਪੀ ਅਨੁਸਾਰ ਮੁਲਜ਼ਮਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਪਾਸੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×