ਦੁਕਾਨਦਾਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
06:32 AM Nov 18, 2023 IST
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ
ਸ਼ਹਿਰ ਦੇ ਸ਼ਿਵ ਨਿਕੇਤਨ ਚੌਕ ਨੇੜੇ ਦੁਕਾਨਦਾਰ ਨੇ ਅੱਜ ਸਵੇਰੇ ਆਪਣੀ ਦੁਕਾਨ ਅੰਦਰ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (50) ਵਾਸੀ ਸੁਨਾਮ ਵਜੋਂ ਹੋਈ ਹੈ। ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
Advertisement