ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨਦਾਰਾਂ ਨੇ ਮੇਅਰ ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਟਾਰਾ

10:24 AM Jul 01, 2023 IST
ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੇਅਰ ਜੀਤੀ ਸਿੱਧੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਸਥਾਨਕ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਢਿੱਲੋਂ ਦੇ ਸੱਦੇ ’ਤੇ ਇੱਥੋਂ ਦੇ ਫੇਜ਼-9 ਦੀ ਮਾਰਕਿਟ ਦਾ ਦੌਰਾ ਕਰ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਮਾਰਕਿਟ ਦੇ ਪ੍ਰਧਾਨ ਮਨੋਜ ਕੁਮਾਰ ਅਤੇ ਹੋਰ ਦੁਕਾਨਦਾਰਾਂ ਨੇ ਮੇਅਰ ਅੱਗੇ ਸਮੱਸਿਆਵਾਂ ਦਾ ਪਟਾਰਾ ਖੋਲ੍ਹ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਮਾਰਕਿਟ ਵਿੱਚ ਸਫ਼ਾਈ ਵਿਵਸਥਾ ਦਾ ਮਾਡ਼ਾ ਹਾਲ ਹੈ। ਮਾਰਕਿਟ ਨੇੜਿਓਂ ਲੰਘਦੀ ਸੜਕ ’ਤੇ ਕਾਫ਼ੀ ਟੋਏ ਪਏ ਹੋਏ ਹਨ। ਮਾਰਕਿਟ ਵਿੱਚ ਖੰਭੇ ਤਾਂ ਲਗਾ ਦਿੱਤੇ ਹਨ ਪਰ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਨਹੀਂ ਜਗਦੀਆਂ ਹਨ। ਉਨ੍ਹਾਂ ਜਨਤਕ ਪਖਾਨਾ ਬਣਾਉਣ ਅਤੇ ਬਾਕੀ ਮਾਰਕਿਟਾਂ ਵਾਂਗ ਇੱਥੇ ਵੀ ਲਾਲ ਪੱਥਰ ਲਾਉਣ ਦੀ ਮੰਗ ਰੱਖੀ।
ਇਸ ਮੌਕੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਅਤੇ ਇੰਦਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਗਮਾਡਾ ਵੱਲੋਂ ਸੜਕ ਚੌੜੀ ਕੀਤੇ ਜਾਣ ਕਾਰਨ ਵੱਡੇ ਟੋਏ ਪੈ ਗਏ ਹਨ। ਇਨ੍ਹਾਂ ਟੋਇਆਂ ਕਰ ਕੇ ਕਦੇ ਵੀ ਵੱਡਾ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕ ’ਤੇ ਪਏ ਟੋਏ ਭਰਵਾਏ ਜਾਣ। ਇਸ ਮੌਕੇ ਹਰਿੰਦਰਜੀਤ ਸਿੰਘ, ਰਾਜਿੰਦਰ ਕੁਮਾਰ, ਨੀਰਜ ਕੁਮਾਰ, ਜ਼ਹੀਰ ਖਾਨ, ਰਣਜੀਤ ਪੁਰੀ, ਡਿੰਪੀ, ਅਮਿਤ ਕੁਮਾਰ, ਲਲਿਤ ਕੁਮਾਰ, ਸਾਹਿਲ, ਗੁਰਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਸਮੇਤ ਹੋਰ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

Advertisement

 

ਅਧਿਕਾਰੀਆਂ ਨੂੰ ਮੌਕੇ ’ਤੇ ਮੁਸ਼ਕਲਾਂ ਹੱਲ ਕਰਨ ਦੀਆਂ ਹਦਾਇਤਾਂ ਜਾਰੀ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਮੌਕੇ ’ਤੇ ਹੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਦੁਕਾਨਦਾਰਾਂ ਦੀਆਂ ਉਪਰੋਕਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਦੁਕਾਨਦਾਰਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
Tags :
ਅੱਗੇਸਮੱਸਿਆਵਾਂਖੋਲ੍ਹਿਆਦੁਕਾਨਦਾਰਾਂਪਟਾਰਾਮੇਅਰ