ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦੀ ਪੰਦਰਵਾੜੇ ਦੌਰਾਨ ਸਿੱਖ ਕੌਮ ਖ਼ੁਸ਼ੀ ਦੇ ਸਮਾਗਮ ਨਾ ਕਰੇ: ਜਥੇਦਾਰ

06:56 AM Dec 12, 2024 IST
ਅਰਦਾਸ ਸਮਾਗਮ ਵਿਚ ਸ਼ਾਮਲ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੋਰ।

* ਨੌਜਵਾਨਾਂ ਨੂੰ ਸਮਾਗਮਾਂ ’ਚ ਹੁੱਲੜਬਾਜ਼ੀ ਕਰਨ ਤੋਂ ਵਰਜਿਆ

Advertisement

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 11 ਦਸੰਬਰ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ’ਚ ਖ਼ੁਸ਼ੀ ਦੇ ਸਮਾਗਮ ਨਾ ਕਰੇ ਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ’ਚ ਸ਼ਾਮਲ ਹੋਣ। ਉਹ ਇੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੇ ਸਥਾਨ ਗੁਰਦੁਆਰਾ ਜੋਤੀ ਸਰੂਪ ਦੇ ਗੁੰਬਦ ’ਤੇ ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ।
ਉਨ੍ਹਾਂ ਸਮੂਹ ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਨੂੰ ਕਿਹਾ ਕਿ ਲੰਗਰਾਂ ਵਿੱਚ ਮਿੱਠੇ ਪਕਵਾਨ ਨਾ ਪਕਾਏ ਜਾਣ। ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਨਿਭਾਉਣ ਵਾਲੇ ਬਾਬਾ ਹਰਪ੍ਰੀਤ ਸਿੰਘ ਅਤੇ ਗੁਰਬਿੰਦਰ ਸਿੰਘ ਨੇ ਸਿੰਘ ਸਾਹਿਬ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਸੱਚਖੰਡ ਹਰਮਿੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਸਮਾਗਮ ਵਿਚ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਬਾਬਾ ਬੇਅੰਤ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਮੌਜੂਦ ਸਨ।

Advertisement
Advertisement