ਸਿਰਸਾ ਦੀ ਅਗਵਾਈ ਹੇਠ ਸਿੱਖ ਵਫਦ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਮਿਲਿਆ
08:19 PM Jun 29, 2023 IST
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 26 ਜੂਨ
ਭਾਜਪਾ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਆਗੂਆਂ ਦੇ ਵਫ਼ਦ ਵੱਲੋਂ ਦੇਹਰਾਦੂਨ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਵਿੱਚ ਸਿਰਸਾ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਾਬਾ ਪ੍ਰਤਾਪ ਸਿੰਘ ਬਾਜਪੁਰ ਤੇ ਕਾਸ਼ੀਪੁਰ ਤੋਂ ਸੰਗਤ ਸ਼ਾਮਲ ਸੀ। ਮੀਟਿੰਗ ਮਗਰੋਂ ਸਿਰਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਉੱਤਰਾਖੰਡ ਦੇ ਸਿੱਖਾਂ ਦੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਹੈ।
Advertisement
Advertisement