ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਪ੍ਰਬੰਧਾਂ ਦੀ ਭੇਟ ਚੜ੍ਹੀ ਜਲੰਧਰ ਦੀ ਇਕਹਿਰੀ ਪੁਲੀ

08:45 AM Oct 12, 2023 IST
ਜਲੰਧਰ ਵਿੱਚ ਪੈਂਦੀ ਇਕਹਿਰੀ ਪੁਲੀ ਵਿੱਚ ਭਰਿਆ ਪਾਣੀ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 11 ਅਕਤੂਬਰ
ਇੱਥੋਂ ਦੇ ਢਣ ਮੁਹੱਲੇ ਨੇੜੇ ਪੈਂਦੀ ਰੇਲਵੇ ਲਾਈਨ ਦੇ ਹੇਠਾਂ ਇਕਹਿਰੀ ਪੁਲੀ ਵਿਚ ਬਰਸਾਤ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਪੁਲੀ ਉਨ੍ਹਾਂ ਨੂੰ ਰੇਲਵੇ ਲਾਈਨ ਦੇ ਦੂਜੇ ਪਾਸੇ ਜਾਣ ਲਈ ਪ੍ਰਸ਼ਾਸਨ ਨੇ ਕਰੀਬ 50 ਸਾਲ ਪਹਿਲਾਂ ਬਣਾਈ ਸੀ। ਲੋਕ ਇੱਥੋਂ ਲੰਘ ਕੇ ਦੋਆਬਾ ਚੌਕ, ਹੁਸ਼ਿਆਰਪੁਰ ਰੋਡ ਵੱਲ ਜਾਂਦੇ ਹਨ ਪਰ ਉਸ ਸਮੇਂ ਇੱਥੇ ਪਾਣੀ ਨਿਕਾਸ ਦਾ ਕਿਸੇ ਤਰ੍ਹਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਪੁਲੀ ਹੇਠਾਂ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਉਨ੍ਹਾਂ ਨੂੰ ਕਰੀਬ ਹੋਰ ਰਸਤਿਆਂ ਰਾਹੀਂ ਜਾਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਜ਼ੁਰਗ ਜੋੜਾ ਇੱਥੋਂ ਲੰਘਣ ਸਮੇਂ ਪਾਣੀ ਵਿੱਚ ਫਸ ਗਿਆ ਸੀ ਜਨਿ੍ਹਾਂ ਨੂੰ ਲੋਕਾਂ ਨੇ ਮੁਸ਼ਕਿਲ ਨਾਲ ਬਾਹਰ ਕੱਢਿਆ। ਇਥੇ ਪਾਣੀ ਕਾਫੀ ਦਿਨਾਂ ਤੋਂ ਜਮ੍ਹਾਂ ਹੋਣ ਕਾਰਨ ਬੀਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ ਤੇ ਬਦਬੂ ਵੀ ਕਾਫੀ ਆ ਰਹੀ ਹੈ।
ਲੋਕਾਂ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਬਾਰ ਬੱਚੇ ਪਾਣੀ ਵਿੱਚ ਚਲੇ ਜਾਂਦੇ ਹਨ ਤੇ ਕਈ ਬਾਰ ਇਲਾਕੇ ਦੇ ਲੋਕਾਂ ਨੂੰ ਉੱਥੇ ਰੱਸੀਆਂ ਲਗਾ ਕੇ ਰਸਤਾ ਬੰਦ ਕਰਨਾ ਪੈ ਜਾਂਦਾ ਹੈ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਪੁਲੀ ’ਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ।

Advertisement

ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ: ਅਧਿਕਾਰੀ
ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਛੇਤੀ ਹੀ ਇਸ ਪੁਲੀ ਦੇ ਪਾਣੀ ਦੇ ਨਿਕਾਸੀ ਦਾ ਪ੍ਰਬੰਧ ਕਰ ਰਹੇ ਹਨ ਤੇ ਇਸ ਥਾਂ ’ਤੇ ਬੋਰ ਕਰਵਾ ਕੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲ ਜਾਵੇਗੀ ਅਤੇ ਮੀਂਹ ਦੀ ਦਿਨਾਂ ਦੌਰਾਨ ਲੋਕਾਂ ਨੂੰ ਦੂਰ ਦੇ ਰਸਤੇ ਤੋਂ ਛੁਟਕਾਰਾ ਮਿਲ ਜਾਵੇਗਾ।

Advertisement
Advertisement