ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੈਣਾਂ ਨੇ ਜੇਲ੍ਹ ਵਿੱਚ ਬੰਦ ਭਰਾਵਾਂ ਦੇ ਰੱਖੜੀ ਬੰਨ੍ਹੀ

10:12 AM Aug 20, 2024 IST
ਸਬ-ਜੇਲ੍ਹ ਅੰਦਰ ਬੰਦ ਭਰਾਵਾਂ ਨੂੰ ਭੈਣਾਂ ਰੱਖੜੀ ਬੰਨ੍ਹਦੀਆਂ ਹੋਈਆਂ। -ਫੋਟੋ: ਧਵਨ

ਪੱਤਰ ਪ੍ਰੇਰਕ
ਸ੍ਰੀ ਗੋਇਦਵਾਲ ਸਾਹਿਬ, 19 ਅਗਸਤ
ਇੱਥੇ ਕੇਂਦਰੀ ਜੇਲ੍ਹ ਵਿੱਚ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਨੇ ਜੇਲ੍ਹ ਵਿੱਚ ਬੰਦ ਆਪਣੇ ਭਰਾਵਾਂ ਨੂੰ ਰੱਖੜੀਆਂ ਬੰਨ੍ਹੀਆਂ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਸਵੇਰੇ ਤੋਂ ਹੀ ਜੇਲ੍ਹ ਬਾਹਰ ਉਡੀਕ ਕਰ ਰਹੀਆਂ ਸਨ। ਇਸ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਕੈਦੀ ਆਪਣੇ ਪਰਿਵਾਰ ਨਾਲ ਮਿਲੇ ਅਤੇ ਦੁੱਖ-ਸੁੱਖ ਸਾਂਝੇ ਕੀਤੇ। ਭੈਣਾਂ ਵੱਲੋਂ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀਆਂ ਸਜਾਈਆਂ ਗਈਆਂ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਰੱਖੜੀ ਦੇ ਤਿਉਹਾਰ ਮੌਕੇ ਖਾਸ ਤੌਰ ’ਤੇ ਸਹੂਲਤ ਦਿੱਤੀ ਗਈ ਹੈ। ਇਸ ਮੌਕੇ ਸ਼ਾਮ ਤੱਕ ਜੇਲ੍ਹ ਵਿੱਚ ਬੰਦ ਸੈਂਕੜੇ ਕੈਦੀਆਂ ਨੂੰ ਭੈਣਾਂ ਵੱਲੋਂ ਰੱਖੜੀ ਬੰਨ੍ਹ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕੇਂਦਰੀ ਜੇਲ੍ਹ ’ਚ ਬੰਦ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਭੈਣਾਂ ਨੇ ਤਿਉਹਾਰ ਮਨਾਇਆ। ਜੇਲ੍ਹ ਪ੍ਰਸ਼ਾਸਨ ਵਲੋਂ ਅੱਜ ਤਿਉਹਾਰ ਦੇ ਮੱਦੇਨਜ਼ਰ ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੋਟ ਦਿੱਤੀ ਗਈ ਸੀ। ਜੇਲ੍ਹ ਪ੍ਰਸ਼ਾਸਨ ਵਲੋਂ ਰੱਖੜੀਆਂ ਬੰਨ੍ਹਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਰੱਖੜੀ ਬੰਨ੍ਹਣ ਤੋਂ ਇਲਾਵਾ ਕੈਦੀਆਂ ਨੂੰ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਕਰਨ ਦਾ ਸਮਾਂ ਵੀ ਦਿੱਤਾ ਗਿਆ।
ਪਠਾਨਕੋਟ (ਪੱਤਰ ਪ੍ਰੇਰਕ): ਜੇਲ੍ਹ ਸੁਪਰਡੈਂਟ ਜੀਵਨ ਠਾਕੁਰ ਦੀ ਅਗਵਾਈ ਵਿੱਚ ਅੱਜ ਇੱਥੇ ਸਬ-ਜੇਲ੍ਹ ਅੰਦਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਰੱਖੜੀ ਬੰਨ੍ਹਣ ਲਈ ਉਨ੍ਹਾਂ ਦੀਆਂ ਭੈਣਾਂ ਪੁੱਜੀਆਂ ਜਿੱਥੇ ਉਨ੍ਹਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹ ਕੇ ਪਵਿੱਤਰ ਤਿਉਹਾਰ ਮਨਾਇਆ। ਜੇਲ੍ਹ ਸੁਪਰਡੈਂਟ ਜੀਵਨ ਠਾਕੁਰ ਨੇ ਦੱਸਿਆ ਕਿ ਜੇਲ੍ਹ ਵਿੱਚ ਸੁਰੱਖਿਆ ਦਾ ਪੂਰਾ ਇੰਤਜ਼ਾਮ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਏਡੀਜੀਪੀ ਦੇ ਜਾਰੀ ਆਦੇਸ਼ਾਂ ਅਨੁਸਾਰ ਰੱਖੜੀ ਦਾ ਤਿਉਹਾਰ ਜੇਲ੍ਹ ਵਿੱਚ ਪੂਰੀ ਮਰਿਆਦਾ ਅਤੇ ਸੁਰੱਖਿਆ ਤਹਿਤ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਭੈਣਾਂ ਆਪਣੇ ਭਰਾਵਾਂ ਲਈ ਰੱਖੜੀ ਬਾਹਰ ਤੋਂ ਲੈ ਕੇ ਆਈਆਂ ਜਦ ਕਿ ਮਠਿਆਈ ਲਈ ਜੇਲ੍ਹ ਅੰਦਰ ਹੀ ਸਟਾਲ ਲਗਾਏ ਗਏ ਸਨ।
ਜੇਲ੍ਹ ਵਿੱਚ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਪੁੱਜੀਆਂ ਭੈਣਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਬਹੁਤ ਹੀ ਚੰਗਾ ਕੰਮ ਕੀਤਾ ਗਿਆ ਹੈ। ਜੇਲ੍ਹ ਵਿੱਚ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਸਾਨੂੰ ਪੂਰਾ ਮਾਨ ਸਨਮਾਨ ਅਤੇ ਸਹਿਯੋਗ ਮਿਲਿਆ ਹੈ। ਇਸ ਦੌਰਾਨ ਆਰੀਆ ਕਾਲਜ ਦੀਆਂ ਐਨਸੀਸੀ ਦੀਆਂ ਵਿਦਿਆਰਥਣਾਂ ਵੱਲੋਂ ਵੀ ਜੇਲ੍ਹ ਸੁਪਰਡੈਂਟ ਅਤੇ ਹੋਰ ਮੁਲਾਜ਼ਮਾਂ ਨੂੰ ਰੱਖੜੀਆਂ ਬੰਨ੍ਹੀਆਂ ਗਈਆਂ।

Advertisement

Advertisement
Advertisement