ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਲ੍ਹੀਆਂ ਟੌਲ ਪਲਾਜ਼ਾ ’ਤੇ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਹੀ ਲੱਗਿਆ ਧਰਨਾ

07:30 AM Jul 26, 2024 IST
ਮੱਲ੍ਹੀਆਂ ਟੌਲ ਪਲਾਜ਼ਾ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਲੋਕ। -ਫੋਟੋ: ਚੀਮਾ

ਪੱਤਰ ਪ੍ਰੇਰਕ
ਟੱਲੇਵਾਲ,­ 25 ਜੁਲਾਈ
ਬਰਨਾਲਾ-ਮੋਗਾ ਕੌਮੀ ਹਾਈਵੇ ਉਪਰ ਦੋ ਦਿਨ ਪਹਿਲਾਂ ਸ਼ੁਰੂ ਹੋਏ ਪਿੰਡ ਮੱਲ੍ਹੀਆਂ ਟੌਲ ਪਲਾਜ਼ਾ ਉਪਰ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਪਿੰਡ ਮਾਛੀਕੇ ਦੇ ਲੋਕਾਂ ਵੱਲੋਂ ਧਰਨਾ ਲਗਾ ਕੇ ਮੁਜ਼ਾਹਰਾ ਕੀਤਾ ਗਿਆ। ਅੱਜ ਤਿੰਨ ਘੰਟੇ ਤੱਕ ਚੱਲੇ ਸੰਘਰਸ਼ ਦੌਰਾਨ ਲੋਕਾਂ ਨੂੰ ਟੌਲ ਪਲਾਜ਼ੇ ’ਤੇ ਮੁਫ਼ਤ ਲੰਘਾਇਆ ਗਿਆ। ਧਰਨਾਕਾਰੀ ਜਥੇਬੰਦੀ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਗੁਰਦੇਵ ਸਿੰਘ ਸਾਹਵਾਲਾ, ਸਰਬਜੀਤ ਸਿੰਘ ਖਾਲਸਾ ਅਤੇ ਜਗਤਾਰ ਸਿੰਘ ਨੇ ਦੱਸਿਆ ਕਿ ਇਸੇ ਹਾਈਵੇ ਉਪਰ ਪਿੰਡ ਮਾਛੀਕੇ ਵਿਖੇ ਲੋਕਾਂ ਵਲੋਂ 2015 ਤੋਂ ਅੰਡਰਬ੍ਰਿਜ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹਾਈਵੇ ਕਾਰਨ ਪਿੰਡ 2 ਹਿੱਸਿਆਂ ਵਿੱਚ ਵੰਡਿਆ ਜਾ ਚੁੱਕਿਆ ਹੈ। ਮਾਛੀਕੇ ਸਮੇਤ ਨੇੜਲੇ ਪਿੰਡਾਂ ਦੇ ਲੋਕ ਕਰੀਬ ਦੋ ਕਿਲੋਮੀਟਰ ਘੁੰਮ ਕੇ ਆਉਂਦੇ ਹਨ ਅਤੇ ਸੜਕ ਪਾਰ ਕਰਦਿਆਂ 16 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅੰਡਰਬ੍ਰਿਜ ਬਣਾਉਣ ਲਈ ਕਈ ਵਾਰ ਮਿਲੇ, ਪਰ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਹਾਈਵੇ ਨਾਲ ਲੱਗਦੇ ਲੋਕਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ­, ਦੂਜੇ ਪਾਸੇ ਲੋਕਾਂ ਦੀ ਲੁੱਟ ਲਈ ਟੌਲ ਪਲਾਜ਼ੇ ਤੁਰੰਤ ਚਲਾ ਦਿੱਤੇ ਹਨ­ ਜਿਸ ਕਰਕੇ ਉਨ੍ਹਾਂ ਨੇ ਅੱਜ ਮੱਲ੍ਹੀਆਂ ਦੇ ਟੌਲ ਪਲਾਜ਼ਾ ਉਪਰ ਧਰਨਾ ਲਗਾ ਕੇ ਮਾਛੀਕੇ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ ਹੈ। ਧਰਨਾਕਾਰੀਆਂ ਦੀ ਟੌਲ ਪਲਾਜ਼ਾ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਹੋਈ ਅਤੇ ਅਧਿਕਾਰੀਆਂ ਨੇ ਡੀਸੀ ਮੋਗਾ ਨਾਲ ਰਾਬਤਾ ਕਰਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਜਿਸ ਉਪਰੰਤ ਧਰਨਾ ਚੁੱਕਿਆ ਗਿਆ।

Advertisement

Advertisement