For the best experience, open
https://m.punjabitribuneonline.com
on your mobile browser.
Advertisement

ਮੋਰਿੰਡਾ ਦੇ ਐਮੀਨੈਂਸ ਸਕੂਲ ’ਚ ਹਾਲਾਤ ਤਣਾਅਪੂਰਨ

08:32 AM May 08, 2024 IST
ਮੋਰਿੰਡਾ ਦੇ ਐਮੀਨੈਂਸ ਸਕੂਲ ’ਚ ਹਾਲਾਤ ਤਣਾਅਪੂਰਨ
Advertisement

ਪੱਤਰ ਪ੍ਰੇਰਕ
ਮੋਰਿੰਡਾ, 7 ਮਈ
ਇੱਥੋਂ ਦੇ ਸਰਕਾਰੀ ਸਕੂਲ ਆਫ ਐਮੀਨੈਂਸ ਦੇ ਸਟਾਫ ਤੇ ਸਕੂਲ ਪ੍ਰਿੰਸੀਪਲ ਦਰਮਿਆਨ ਚੱਲ ਰਹੇ ਤਣਾਅ ਕਾਰਨ ਇੱਕ ਅਧਿਆਪਕਾ ਬੇਹੋਸ਼ ਹੋ ਗਈ। ਅਧਿਆਪਕਾਂ ਅਨੁਸਾਰ ਸਕੂਲ ਪ੍ਰਿੰਸੀਪਲ ਵੱਲੋਂ ਅਧਿਆਪਕਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਤੇ ਬੱਚਿਆਂ ਸਾਹਮਣੇ ਦੁਰਵਿਵਹਾਰ ਕਰਨ ਤੋਂ ਦੁਖੀ ਹੋਏ ਲਗਪਗ 28 ਅਧਿਆਪਕਾਂ ਨੇ ਸਿੱਖਿਆ ਸਕੱਤਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰਿੰਸੀਪਲ ਅਨੀਤਾ ਵੱਲੋਂ ਸਕੂਲ ਪਹੁੰਚ ਕੇ ਜਾਂਚ ਕੀਤੀ ਜਾ ਚੁੱਕੀ ਹੈ। ਅਧਿਆਪਕਾਂ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸੁਰਿੰਦਰ ਪਾਲ ਕੌਰ ਹੀਰਾ ਵੱਲੋਂ ਕੱਲ੍ਹ ਵੀ ਸਕੂਲ ਦੀ ਗਣਿਤ ਲੈਕਚਰਾਰ ਤੇ ਵਾਈਸ ਪ੍ਰਿੰਸੀਪਲ ਸੰਦੇਸ਼ ਕੁਮਾਰੀ ਨਾਲ ਇਤਰਾਜ਼ਯੋਗ ਵਿਹਾਰ ਕੀਤਾ ਤੇ ਅੱਜ ਮੁੜ ਆਪਣੇ ਦਫ਼ਤਰ ਵਿੱਚ ਸੱਦ ਕੇ ਜ਼ਲੀਲ ਕੀਤਾ। ਉਹ ਜਦੋਂ ਦਫ਼ਤਰ ਤੋਂ ਬਾਹਰ ਨਿਕਲੀ ਤਾਂ ਬੇਹੋਸ਼ ਹੋ ਗਈ। ਉਸ ਨੂੰ ਮੋਰਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਿੱਥੋਂ ਡਾਕਟਰ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ।
ਅਧਿਆਪਕਾਂ ਨੇ ਦੱਸਿਆ ਕਿ ਸਕੂਲ ਵਿੱਚ ਪ੍ਰਿੰਸੀਪਲ ਸਣੇ 36 ਅਧਿਆਪਕ ਹਨ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਵੱਲੋਂ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਦੇ ਸਾਹਮਣੇ ਅਧਿਆਪਕਾਂ ਨੂੰ ਭੱਦੀ ਸ਼ਬਦਾਵਲੀ ਬੋਲੀ ਜਾਂਦੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਪ੍ਰਿੰਸੀਪਲ ਵੱਲੋਂ ਅਧਿਆਪਕਾਂ ਨੂੰ ਮਿਲਣ ਦੀ ਥਾਂ ਦਫ਼ਤਰ ਦੇ ਬਾਹਰ ਖੜ੍ਹਾ ਕੇ ਜ਼ਲੀਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਵੱਲੋਂ ਕਈ ਵਾਰ ਬਿਨਾਂ ਕਾਰਨ ਛੁੱਟੀ ਰੱਦ ਕਰ ਦਿੱਤੀ ਜਾਂਦੀ ਹੈ।

Advertisement

ਪ੍ਰਿੰਸੀਪਲ ਨੇ ਦੋਸ਼ ਨਕਾਰੇ

ਸਕੂਲ ਪ੍ਰਿੰਸੀਪਲ ਸੁਰਿੰਦਰ ਪਾਲ ਨੇ ਅਧਿਆਪਕਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਅਧਿਆਪਕਾਂ ’ਤੇ ਸਖ਼ਤੀ ਕੀਤੀ ਗਈ ਸੀ।

Advertisement
Author Image

joginder kumar

View all posts

Advertisement
Advertisement
×