ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਬਾਹਰੀ ਭਜਾਓ, ਆਪਣੇ ਇਲਾਕੇ ਵਾਲੇ ਨੂੰ ਜਿਤਾਓ’ ਦਾ ਹੋਕਾ

06:34 AM May 31, 2024 IST
ਕੁਰਾਲੀ ਵਿੱਚ ਰੋਡ ਸ਼ੋਅ ਕਰਦੇ ਹੋਏ ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ।

ਪੱਤਰ ਪ੍ਰੇਰਕ
ਕੁਰਾਲੀ, 30 ਮਈ
ਬਹੁਜਨ ਸਮਾਜ ਪਾਰਟੀ ਦੇ ਹਲਕਾ ਸ੍ਰੀ ਆਨੰਦਪੁਰ ਸਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਹਲਕਾ ਨਿਵਾਸੀਆਂ ਨੂੰ ‘ਬਾਹਰੀ ਭਜਾਓ,ਆਪਣੇ ਇਲਾਕੇ ਵਾਲੇ ਨੂੰ ਜਿਤਾਓ’ ਦਾ ਹੋਕਾ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੇ ਅੱਜ ਆਪਣੇ ਸਮਰਥਨ ਲਈ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ।
ਉਨ੍ਹਾਂ ਕਿਹਾ ਕਿ ਸਾਰੀਆਂ ਹੀ ਪਾਰਟੀਆਂ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਹਰੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜੋ ਹਲਕੇ ਦਾ ਕੁਝ ਨਹੀਂ ਸਵਾਰ ਸਕਦੇ। ਉਨ੍ਹਾਂ ਕਿਹਾ ਕਿ ਉਹ ਹੀ ਇਕਲੌਤੇ ਅਜਿਹੇ ਉਮੀਦਵਾਰ ਹਨ ਜਿਹੜੇ ਹਲਕੇ ਨਾਲ ਸਬੰਧਤ ਹਨ। ਗੜ੍ਹੀ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਲੋਕ ਸਭਾ ਮੈਂਬਰਾਂ ਨੇ ਹਲਕੇ ਲਈ ਜਾਰੀ 100 ਕਰੋੜ ਦੇ ਫੰਡ ਆਪਣੇ ਜੱਦੀ ਹਲਕਿਆਂ ਵਿੱਚ ਖਰਚ ਕੇ ਸ੍ਰੀ ਆਨੰਦਪੁਰ ਸਹਿਬ ਦੇ ਲੋਕਾਂ ਨਾਲ ਧਰਹ ਕਮਾਇਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਲੋਕ ਸਭਾ ਮੈਂਬਰਾਂ ਨੇ ਹਲਕੇ ਦੀ ਆਵਾਜ਼ ਪਾਰਲੀਮੈਂਟ ਵਿੱਚ ਚੁੱਕਣ ਦੀ ਥਾਂ ਹਲਕੇ ਨੂੰ ਛੱਡ ਕੇ ਹੋਰਨਾਂ ਹਲਕਿਆਂ ਵਿੱਚ ਜਾਣ ਨੂੰ ਤਰਜੀਹ ਦਿੱਤੀ ਹੈ।

Advertisement

Advertisement