ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਰਕੀਟ ਕਮੇਟੀ ਦਫ਼ਤਰ ਅੱਗੇ ਆੜ੍ਹਤੀਆਂ ਦੇ ਨਾਅਰੇ ਗੂੰਜੇ

09:01 AM Apr 03, 2024 IST
ਨਰਾਇਣਗੜ੍ਹ ਦੇ ਮੰਡੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 2 ਅਪਰੈਲ
ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਕੱਚਾ ਆੜ੍ਹਤੀ ਐਸੋਸੀਏਸ਼ਨ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਦੋ ਘੰਟੇ ਦਾ ਧਰਨਾ ਸ਼ੁਰੂ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆੜ੍ਹਤੀਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀਆਂ ਜਾਣ ਵਾਲੀਆਂ ਸਾਰੀਆਂ ਫਸਲਾਂ ਉਨ੍ਹਾਂ ਰਾਹੀਂ ਖਰੀਦੀਆਂ ਜਾਣ ਅਤੇ ਕਮਿਸ਼ਨ ਏਜੰਟਾਂ ਨੂੰ 2.5 ਫੀਸਦੀ ਕਮਿਸ਼ਨ ਦਿੱਤਾ ਜਾਵੇ। ਆੜ੍ਹਤੀ ਸੰਦੀਪ ਚੌਧਰੀ ਨੇ ਦੱਸਿਆ ਕਿ ਇਹ ਹੜਤਾਲ ਹਰਿਆਣਾ ਰਾਜ ਆੜ੍ਹਤੀ ਐਸੋਸੀਏਸ਼ਨ ਦੀ ਅਗਵਾਈ ਹੇਠ ਚੱਲ ਰਹੀ ਹੈ ਅਤੇ ਸਰਕਾਰ ਦੀਆਂ ਆੜ੍ਹਤੀ ਵਿਰੋਧੀ ਨੀਤੀਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏਜੰਟਾਂ ਨੂੰ ਢਾਈ ਫ਼ੀਸਦੀ ਕਮਿਸ਼ਨ ਮਿਲਣਾ ਚਾਹੀਦਾ ਹੈ ਅਤੇ ਸਾਰੀਆਂ ਫਸਲਾਂ ਆੜ੍ਹਤੀਆਂ ਰਾਹੀਂ ਹੀ ਵਿਕਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਦੀ ਇਹ ਹੜਤਾਲ 5 ਅਪਰੈਲ ਤੱਕ ਜਾਰੀ ਰਹੇਗੀ।
ਆੜ੍ਹਤੀ ਸੁਰਜੀਤ ਕਪੂਰ ਨੇ ਕਿਹਾ ਕਿ ਉਨ੍ਹਾਂ ਦਾ ਬਣਦਾ ਕਮਿਸ਼ਨ ਉਨ੍ਹਾਂ ਨੂੰ ਜਾਰੀ ਕੀਤਾ ਜਾਵੇ ਅਤੇ ਸਰ੍ਹੋਂ, ਸੂਰਜਮੁਖੀ, ਮੱਕੀ ਆਦਿ ਦੀਆਂ ਹੋਰ ਫ਼ਸਲਾਂ ਵੀ ਉਨ੍ਹਾਂ ਰਾਹੀਂ ਹੀ ਖ਼ਰੀਦੀਆਂ ਜਾਣ। ਹੋਰ ਆੜ੍ਹਤੀਆਂ ਨੇ ਦੱਸਿਆ ਕਿ ਪਿਛਲੇ ਪੱਚੀ ਸਾਲਾਂ ਤੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਖਰੀਦੀ ਗਈ ਫਸਲ ’ਤੇ ਢਾਈ ਫ਼ੀਸਦੀ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਮਿਸ਼ਨ ਮਿਲ ਰਿਹਾ ਸੀ ਜਿਸ ਨੂੰ ਕਰੀਬ ਦੋ ਸਾਲ ਪਹਿਲਾਂ ਭਾਜਪਾ ਸਰਕਾਰ ਨੇ ਕਾਫੀ ਘਟਾ ਦਿੱਤਾ ਸੀ।
ਹੁਣ ਕਮਿਸ਼ਨ ਏਜੰਟਾਂ ਨੇ ਝੋਨੇ ’ਤੇ 45.88 ਪੈਸੇ ਪ੍ਰਤੀ ਕੁਇੰਟਲ ਅਤੇ ਕਣਕ ’ਤੇ 46 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਇਕਮੁਸ਼ਤ ਰਕਮ ਅਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਆੜ੍ਹਤੀਆਂ ਵਿੱਚ ਸਰਕਾਰ ਪ੍ਰਤੀ ਰੋਸ ਹੈ।

Advertisement

Advertisement
Advertisement