ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ‘ਸੁਸਤ’ ਮੌਨਸੂਨ ਨੇ ਗਰਮੀ ਤੇ ਹੁੰਮਸ ਵਧਾਈ

08:12 AM Jul 15, 2024 IST
ਗਰਮੀ ਤੋਂ ਰਾਹਤ ਲਈ ਸੂਏ ’ਚ ਨਹਾਉਂਦੇ ਹੋਏ ਬੱਚੇ। -ਫੋਟੋ: ਪੀਟੀਆਈ

ਆਤਿਸ਼ ਗੁਪਤਾ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿੱਚ ਮੌਨਸੂਨ ਨੇ ਤੈਅ ਸਮੇਂ ’ਤੇ ਦਸਤਕ ਤਾਂ ਦੇ ਦਿੱਤੀ ਹੈ ਪਰ ਮੀਂਹ ਦਾ ਜ਼ੋਰ ਘੱਟ ਹੀ ਹੈ। ਸੂਬੇ ਵਿੱਚ ਮੀਂਹ ਦੀ ਥਾਂ ਗਰਮੀ ਤੇ ਹੁੰਮਸ ਵਧਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਝੋਨੇ ਦੀ ਲੁਆਈ ਕਰ ਚੁੱਕੇ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਅਤੇ ਨਹਿਰੀ ਪਾਣੀ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ।
ਅੱਜ ਪਠਾਨਕੋਟ ਸ਼ਹਿਰ ਦਾ ਤਾਪਮਾਨ ਸਭ ਤੋਂ ਵੱਧ ਦਰਜ ਕੀਤਾ ਗਿਆ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਕੁਝ ਕੁ ਥਾਵਾਂ ’ਤੇ ਮੀਂਹ ਦੇ ਛਰਾਟੇ ਪੈ ਸਕਦੇ ਹਨ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤੇਜ਼ ਧੁੱਪ ਨੇ ਹੁੰਮਸ ਹੋਰ ਵਧਾ ਦਿੱਤੀ ਹੈ। ਗਰਮੀ ਵਧਣ ਕਰ ਕੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਲੋਕਾਂ ਨੇ ਘਰੋਂ ਬਾਹਰ ਨਿਕਲਣ ਦੀ ਥਾਂ ਅੰਦਰ ਰਹਿਣਾ ਹੀ ਠੀਕ ਸਮਝਿਆ। ਉਧਰ ਪੰਜਾਬ ਵਿੱਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਤੇਜ਼ੀ ਨਾਲ ਵਧ ਰਹੀ ਹੈ। ਅੱਜ ਦੁਪਹਿਰ ਸਮੇਂ ਸੂਬੇ ’ਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਜਦੋਂ ਕਿ ਸ਼ਾਮ ਹੁੰਦਿਆਂ-ਹੁੰਦਿਆਂ ਇਹ ਮੰਗ ਘਟ ਕੇ 14 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 37 ਡਿਗਰੀ ਸੈਲਸੀਅਸ, ਲੁਧਿਆਣਾ ਦਾ 35.6 ਡਿਗਰੀ ਸੈਲਸੀਅਸ, ਪਟਿਆਲਾ ਦਾ 38.2 ਡਿਗਰੀ ਸੈਲਸੀਅਸ, ਬਠਿੰਡਾ ਦਾ 36.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 38 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 35.5 ਡਿਗਰੀ ਸੈਲਸੀਅਸ, ਨਵਾਂਸ਼ਹਿਰ ਦਾ 35.6 ਡਿਗਰੀ ਸੈਲਸੀਅਸ, ਬਰਨਾਲਾ ਦਾ 37.2 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਦਾ 37 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 36.1 ਡਿਗਰੀ ਸੈਲਸੀਅਸ, ਮੁਹਾਲੀ ਦਾ 37.8 ਡਿਗਰੀ ਸੈਲਸੀਅਸ ਅਤੇ ਰੂਪਨਗਰ ਦਾ ਵੱਧ ਤੋਂ ਵੱਧ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Advertisement

Advertisement
Advertisement