For the best experience, open
https://m.punjabitribuneonline.com
on your mobile browser.
Advertisement

ਸਮਾਜਿਕ ਸੁਰੱਖਿਆ ਵਿਭਾਗ ਨੇ ਪੈਨਸ਼ਨਾਂ ਦੀ ਪੜਤਾਲ ਆਰੰਭੀ

07:07 AM Jul 07, 2023 IST
ਸਮਾਜਿਕ ਸੁਰੱਖਿਆ ਵਿਭਾਗ ਨੇ ਪੈਨਸ਼ਨਾਂ ਦੀ ਪੜਤਾਲ ਆਰੰਭੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਕਰਦਾ ਹੋਇਆ ਆਂਗਣਵਾਡ਼ੀ ਯੂਨੀਅਨ ਦਾ ਵਫ਼ਦ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿੱਚੋਂ 63,424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਮੰਤਰੀ ਨੇ ਦੱਸਿਆ ਕਿ ਕਈ ਬੁਢਾਪਾ ਪੈਨਸ਼ਨਰ ਕਿਸਾਨ ਵਰਗ ਨਾਲ ਸਬੰਧਤ ਹਨ। ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤਾਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ ਲੈ ਕੇ ਆੳੁਣ।

Advertisement

ਕੈਬਨਿਟ ਮੰਤਰੀ ਆਂਗਣਵਾੜੀ ਵਰਕਰਾਂ ਦੀਆਂ ਕਈ ਮੰਗਾਂ ਮੰਨਣ ਲੲੀ ਸਹਿਮਤ
ਚੰਡੀਗੜ੍ਹ (ਪੱਤਰ ਪ੍ਰੇਰਕ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨਾਲ ਉਨ੍ਹਾਂ ਦੇ ਇੱਥੇ ਸਥਿਤ ਦਫ਼ਤਰ ਵਿੱਚ ਮੀਟਿੰਗ ਕੀਤੀ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਲਾਈ ਕੌਂਸਲ ਦਾ ਸੈਂਟਰ ਪੱਧਰ ’ਤੇ ਮਸਲਾ ਚੱਲ ਰਿਹਾ ਹੈ। ਇਸ ਐੱਨਜੀਓ ’ਤੇ ਕੇਸ ਦਰਜ ਹੈ। ਇਸ ਸਬੰਧੀ ਕੇਂਦਰ ਸਰਕਾਰ ਨਾਲ 15 ਦਿਨਾਂ ਦੇ ਅੰਦਰ ਗੱਲਬਾਤ ਕਰਕੇ ਤਨਖਾਹਾਂ ਰਿਲੀਜ਼ ਕਰਵਾਈਆਂ ਜਾਣਗੀਆਂ।

Advertisement
Tags :
Author Image

sukhwinder singh

View all posts

Advertisement
Advertisement
×