ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁੱਤ ਨੇ ਮਾਂ ਅਤੇ ਭਰਾ ’ਤੇ ਗੋਲੀਆਂ ਚਲਾਈਆਂ

07:03 PM Mar 28, 2024 IST

ਪੱਤਰ ਪ੍ਰੇਰਕ

Advertisement

ਜ਼ੀਰਾ, 28 ਮਾਰਚ

ਕਸਬਾ ਮੱਲਾਂਵਾਲਾ ਦੇ ਪਿੰਡ ਕੀਮੇਵਾਲੀ ਵਿਚ ਇੱਕ ਪੁੱਤ ਵੱਲੋਂ ਆਪਣੀ ਮਾਂ ਅਤੇ ਭਰਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਜ਼ੀਰਾ ਵਿਚ ਗੁਰਮੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕੀਮੇਵਾਲੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਨਜੀਤ ਸਿੰਘ ਨਸ਼ਾ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਨਸ਼ਾ ਕਰਨ ਲਈ ਪਰਿਵਾਰ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਲੜਾਈ ਝਗੜਾ ਕਰਦਾ ਸੀ। ਉਸ ਦੇ ਭਰਾ ਨੇ ਅੱਜ ਕਿਸੇ ਦੀ ਬੰਦੂਕ ਲਿਆ ਕੇ ਉਸ ਤੇ ਅਤੇ ਉਸ ਦੀ ਮਾਂ ਪਾਲ ਕੌਰ (80) ’ਤੇ ਗੋਲੀਆਂ ਚਲਾ ਦਿੱਤਾ। ਇਸ ਹਾਦਸੇ ਵਿੱਚ ਉਹ ਵਾਲ-ਵਾਲ ਬਚ ਗਿਆ ਪਰ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਥਾਣਾ ਮੱਲਾਂਵਾਲਾ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement