ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪੀਕਰ ਨੇ ਤਿੰਨ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕੀਤੇ

06:55 AM Jun 15, 2024 IST
ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਕੁਮਾਰ ਚੱਬੇਵਾਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਕਾਂਗਰਸ ਦੇ ਤਿੰਨ ਵਿਧਾਇਕਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫੌਰੀ ਪ੍ਰਵਾਨ ਕਰ ਲਿਆ ਹੈ। ਲੋਕ ਸਭਾ ਚੋਣਾਂ ਜਿੱਤਣ ਵਾਲਿਆਂ ਵਿੱਚ ਪੰਜਾਬ ਦੇ ਤਿੰਨ ਵਿਧਾਇਕ ਅਤੇ ਇੱਕ ਕੈਬਨਿਟ ਮੰਤਰੀ ਸ਼ਾਮਲ ਹਨ। ਸੰਸਦ ਮੈਂਬਰ ਚੁਣੇ ਜਾਣ ਮਗਰੋਂ ਵਿਧਾਇਕਾਂ ਲਈ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣਾ ਕਾਨੂੰਨਨ ਲਾਜ਼ਮੀ ਹੈ।
ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ (ਹੁਣ ‘ਆਪ’ ਆਗੂ) ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਤੋਂ ਅਸਤੀਫ਼ੇ ਦੇ ਦਿੱਤੇ ਹਨ। ਸਪੀਕਰ ਨੇ ਇਹ ਅਸਤੀਫ਼ੇ ਫੌਰੀ ਪ੍ਰਵਾਨ ਕਰ ਲਏ ਹਨ ਅਤੇ ਇਸ ਦੀ ਸੂਚਨਾ ਭਾਰਤੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਹਾਲੇ ਵਿਧਾਇਕੀ ਨਹੀਂ ਛੱਡੀ ਹੈ। ਨਿਯਮਾਂ ਅਨੁਸਾਰ ਸੰਸਦ ਮੈਂਬਰਾਂ ਦਾ ਨੋਟੀਫ਼ਿਕੇਸ਼ਨ ਹੋਣ ਤੋਂ 14 ਦਿਨਾਂ ਦੇ ਅੰਦਰ-ਅੰਦਰ ਅਸਤੀਫ਼ਾ ਦੇਣਾ ਹੁੰਦਾ ਹੈ। ਇਸ ਲਿਹਾਜ਼ ਨਾਲ ਇਹ ਵਿਧਾਇਕ 20 ਜੂਨ ਤੱਕ ਆਪਣੇ ਅਸਤੀਫ਼ੇ ਦੇ ਸਕਦੇ ਹਨ। ਇਸ ਤੋਂ ਪਹਿਲਾਂ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਮਗਰੋਂ ਹੁਣ ਇਸ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋ ਰਹੀ ਹੈ। ਲੋਕ ਸਭਾ ਚੋਣਾਂ ਵਿੱਚ ਚਾਰ ਕੈਬਨਿਟ ਮੰਤਰੀ ਚੋਣ ਹਾਰ ਗਏ ਸਨ। ਇਸ ਤੋਂ ਇਲਾਵਾ ਦੋ ਵਿਧਾਇਕ ਸ਼ੈਰੀ ਕਲਸੀ ਅਤੇ ਅਸ਼ੋਕ ਪਰਾਸ਼ਰ ਨੂੰ ਵੀ ਹਾਰ ਝੱਲਣੀ ਪਈ। ਆਉਂਦੇ ਸਮੇਂ ਵਿਚ ਪੰਜਾਬ ਦੇ ਚਾਰ ਹੋਰ ਵਿਧਾਨ ਸਭਾ ਹਲਕਿਆਂ ’ਚ ਜ਼ਿਮਨੀ ਚੋਣ ਹੋਵੇਗੀ।

Advertisement

Advertisement
Advertisement