ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ
06:54 AM Aug 11, 2023 IST
ਪੱਤਰ ਪ੍ਰੇਰਕ
ਅਟਾਰੀ, 10 ਅਗਸਤ
ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ ਅੰਮ੍ਰਿਤਸਰ-1 ਵੀ ਉਨ੍ਹਾਂ ਦੇ ਨਾਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਦਿਹਾਤੀ ਪੁਲਿਸ ਅੰਮ੍ਰਿਤਸਰ ਦੱਸਿਆ ਕਿ ਵਫ਼ਦ ਨੇ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ ਪਰੇਡ ਵਿੱਚ ਸ਼ਾਮਿਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸੰਸਾ ਕੀਤੀ। ਸਟੇਡੀਅਮ, ਅਜਾਇਬਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਤੋਂ ਇਲਾਵਾ ਯੂਐਸਏ ਤੋਂ ਆਏ ਵਫ਼ਦ ਨੇ ਵੀ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਵੇਖੀ।
Advertisement
Advertisement