ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਲਪੇਟ ਵਿੱਚ ਲਿਆ, ਔਰਤ ਦੀ ਮੌਤ

09:18 AM Nov 18, 2024 IST

ਨਵੀਂ ਦਿੱਲੀ: ਇੱਥੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦੋਂਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ । ਇਹ ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਨੂੰ ਘਟਨਾ ਦੀ ਜਾਣਕਾਰੀ ਸਵੇਰੇ ਕਰੀਬ ਛੇ ਵਜੇ ਮਿਲੀ ਸੀ।
ਘਟਨਾ ਸਥਾਨ ’ਤੇ ਪਹੁੰਚਣ ’ਤੇ ਪੁਲੀਸ ਨੂੰ ਪਤਾ ਲੱਗਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਆਂਦਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਗੁਪਤਾ ਐਲਕਲੇਵ ਦੀ ਵਾਸੀ ਕਮਲੇਸ਼ (64) ਨੂੰ ਦੀਨ ਦਿਆਲ ਉਪਾਧਿਆਏ (ਡੀਡੀਯੂ) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਦੋਂ ਕਿ ਇੱਕ ਜ਼ਖ਼ਮੀ ਵਿਅਕਤੀ ਨੂੰ ਮਾਤਾ ਚਾਨਣ ਦੇਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜ਼ਖ਼ਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਇੱਕ ਪ੍ਰਤੱਖਦਰਸ਼ੀ ਦੇ ਅਨੁਸਾਰ ਦੋਵੇਂ ਵਿਅਕਤੀ ਉੱਤਮ ਨਗਰ ਟਰਮੀਨਲ ਦੇ ਕੋਲ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਲਾਪ੍ਰਵਾਹੀ ਨਾਲ ਕਾਰ ਚਲਾ ਰਹੇ ਇੱਕ ਡਰਾਈਵਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਟੱਕਰ ਮਾਰਨ ਮਗਰੋਂ ਵਾਹਨ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਸ ਦਾ ਸਬੰਧਤ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ਼ ਨਾਲ ਹਾਦਸਾ ਕਰਨ ਵਾਲੀ ਕਾਰ ਦੀ ਪਛਾਣ ਹੋ ਗਈ ਹੈ ਅਤੇ ਪੁਲੀਸ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਇਸ ਸਬੰਧੀ ਜਾਂਚ ਕਰ ਰਹੀ ਹੈ। -ਪੀਟੀਆਈ

Advertisement

Advertisement