For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ’ਚ ‘ਝਾੜੂ’ ਦਾ ਜਾਦੂ ਖ਼ਤਮ

10:06 AM Jun 05, 2024 IST
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ’ਚ ‘ਝਾੜੂ’ ਦਾ ਜਾਦੂ ਖ਼ਤਮ
Advertisement

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 4 ਜੂਨ
ਪੰਜਾਬ ਵਿੱਚ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾਅਵਾ ਪੂਰਾ ਨਹੀਂ ਸਕੀ। ਅਗਰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ 2022 ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਹਰਭਜਨ ਸਿੰਘ ਈਟੀਓ ਨੇ ਵੱਡੀ ਜਿੱਤ ਹਾਸਲ ਕੀਤੀ। ਪਰ 2 ਸਾਲ ਬਾਅਦ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀਆਂ ਨੀਤੀਆਂ ਕਾਰਨ ਵੋਟ ਬੈਂਕ ਦਾ ਗ੍ਰਾਫ ਕਾਫ਼ੀ ਹੇਠਾਂ ਗਿਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲ ਕਰਦਿਆਂ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਨੇ ਕਿਹਾ ‘ਆਪ’ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਵਾਅਦਾ ਕਰਕੇ ਜਿੱਤ ਪ੍ਰਾਪਤ ਕੀਤੀ ਸੀ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰੇਗੀ ਪਰ ਅਸਲ ‘ਚ ਸਭ ਕੁਝ ਇਸ ਦੇ ਉਲਟ ਹੋਇਆ ਹੈ। ਜੰਡਿਆਲਾ ਗੁਰੂ ਵਿੱਚ ਨਸ਼ਿਆਂ ਦੀ ਵਿਕਰੀ, ਲੁੱਟ ਅਤੇ ਕਤਲ ਦੀਆਂ ਘਟਨਾਵਾਂ ਪਹਿਲਾਂ ਨਾਲੋਂ ਵੱਧ ਗਈਆਂ ਹਨ, ਜਿਸ ਕਾਰਨ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਸੱਤਾਧਾਰੀ ਪਾਰਟੀ ਨੂੰ ਬਾਹਰ ਦਾ ਰਾਹ ਵਿਖਾਇਆ ਹੈ।
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਕੁਮਾਰ ਮਲਹੋਤਰਾ ਨੇ ਕਿਹਾ ਜਦੋਂ ਕਾਂਗਰਸ ਦੇ ਲੋਕਾਂ ਨੂੰ ‘ਆਪ’ “ਵਿੱਚ ਸ਼ਾਮਲ ਕੀਤਾ ਗਿਆ ਸੀ ਤਾਂ ਉਨ੍ਹਾਂ ਉਸ ਵੇਲੇ ਹੀ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੇ ਕਾਂਗਰਸ ਦਾ ਬੇੜਾ ਗਰਕ ਕੀਤਾ ਹੈ, ਹੁਣ ਇਹ ਆਮ ਆਦਮੀ ਪਾਰਟੀ ਨੂੰ ਵੀ ਲੈ ਡੁੱਬਣਗੇ ਅਤੇ ਅਜਿਹਾ ਹੀ ਹੋਇਆ। ਲੋਕਾਂ ਨੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿੱਧੇ ਤੌਰ ‘ਤੇ ਕਬੂਲ ਨਹੀਂ ਕੀਤਾ, ਜਿਸ ਕਰਕੇ ਲੋਕਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਰੋਸ ਦਿਖਾਇਆ ਹੈ।
ਚੋਣ ਨਤੀਜਿਆਂ ਬਾਰੇ ਬੋਲਦਿਆਂ ਸਬਜ਼ੀ ਕਾਸ਼ਤਕਾਰ ਕਿਸਾਨ ਜੱਥੇਬੰਦੀ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਕਿਹਾ ਪੰਜਾਬ ਦੇ ਨੁਮਾਇੰਦਿਆਂ ਨੂੰ ਰਾਜ ਸਭਾ ਵਿੱਚ ਨਾ ਲਿਜਾਣ ਕਾਰਨ ਸੂਬੇ ਦੇ ਲੋਕ ਦੁਖੀ ਹੋਏ ਸਨ। ਆਮ ਆਦਮੀ ਪਾਰਟੀ ਪੰਜਾਬ ਤੋਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×