ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਐੱਸਐੱਸਪੀ ਦਫ਼ਤਰ ਘੇਰਿਆ

08:52 AM Jul 21, 2023 IST
ਐੱਸਐੱਸਪੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 20 ਜੁਲਾਈ
ਪਿੰਡ ਪਥਰਾਲਾ ਦੇ ਦਲਿਤ ਨੌਜਵਾਨ ਅੰਗਰੇਜ਼ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕਰਨ ਖ਼ਿਲਾਫ਼ ਅੱਜ ਮਜ਼ਦੂਰ ਅਤੇ ਦਲਿਤ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਫ਼ਤਰ ਬਠਿੰਡਾ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਦਲਿਤ ਮਹਾ ਸਭਾ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ, ਰੰਘਰੇਟਾ ਵਿਰਾਸਤ ਮਿਸ਼ਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਅਟਵਾਲ ਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਦੇ ਕੌਮੀ ਪ੍ਰਧਾਨ ਸੁਖਵਿੰਦਰ ਸਿੰਘ ਗੱਜਣਵਾਲਾ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦਲਿਤਾਂ, ਮਜ਼ਦੂਰਾਂ ਦੇ ਇਕੱਠ ਵਿੱਚ ਆ ਕੇ ਪੁਲੀਸ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਜਲਦੀ ਅੰਗਰੇਜ਼ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਇਸ ਮੌਕੇ ਦਲਿਤ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਜਲਦੀ ਦੋਸ਼ੀ ਗ੍ਰਿਫਤਾਰ ਨਾ ਕੀਤੇ ਗਏ ਤਾਂ 26 ਜੁਲਾਈ ਨੂੰ ਜਥੇਬੰਦੀਆਂ ਵੱਲੋਂ ਮੀਟਿੰਗ ਕਰ ਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਸੂਬਾ ਪ੍ਰਧਾਨ ਰਾਜਿੰਦਰ ਸਿੰਘ ਰਿਆੜ, ਲੋਕ ਅਧਿਕਾਰ ਅੰਦੋਲਨ ਦੇ ਪ੍ਰਧਾਨ ਕਰਨੈਲ ਸਿੰਘ ਔਡਾ ਤੇ ਬਹੁਜਨ ਮੁਕਤੀ ਪਾਰਟੀ ਦੇ ਜਸਵੰਤ ਸਿੰਘ ਮਾਨਸਾ ਨੇ ਕਿਹਾ ਕਿ ਜੇਕਰ ਪੁਲੀਸ ਦੀ ਪਥਰਾਲਾ ਕਤਲ ਕਾਂਡ ਦੇ ਦੋਸ਼ੀਆਂ ਨਾਲ ਇਸੇ ਤਰ੍ਹਾਂ ਦੀ ਕਥਿਤ ਮਿਲੀਭੁਗਤ ਰਹੀ ਤਾਂ ਸੂਬਾ ਪੱਧਰ ’ਤੇ ਅੰਦੋਲਨ ਤੇਜ਼ ਕੀਤਾ ਜਾਵੇਗਾ।

Advertisement

Advertisement