For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ ਲਈ ਤੀੜਾ ਦਾ ਸਟੇਡੀਅਮ ਤਿਆਰ

08:01 AM Mar 21, 2024 IST
ਆਈਪੀਐੱਲ ਲਈ ਤੀੜਾ ਦਾ ਸਟੇਡੀਅਮ ਤਿਆਰ
ਕ੍ਰਿਕਟ ਸਟੇਡੀਅਮ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 20 ਮਾਰਚ
ਨਿਊ ਚੰਡੀਗੜ੍ਹ ਦੇ ਪਿੰਡ ਤੋਗਾਂ ਤੋਂ ਬੂਥਗੜ੍ਹ ਜਾਣ ਵਾਲੇ ਪੀ ਫੋਰ ਮਾਰਗ ’ਤੇ ਪਿੰਡ ਤੀੜਾ ਵਿੱਚ ਬਣੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਪਹਿਲਾ ਆਈਪੀਐੱਲ ਮੈਚ 23 ਮਾਰਚ ਨੂੰ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਦਰਮਿਆਨ ਹੋਵੇਗਾ। ਇਸ ਸਬੰਧੀ ਅੱਜ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜ਼ਿਲ੍ਹਾ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਸਣੇ ਹੋਰਨਾਂ ਅਧਿਕਾਰੀਆਂ ਨੇ ਸਟੇਡੀਅਮ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਸ਼ੁਕਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਦਰਸ਼ਕਾਂ ਲਈ ਦੋ ਪਾਰਕਿੰਗਜ਼ ਸਟੇਡੀਅਮ ਤੋਂ ਬਾਹਰ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਪੰਜਾਹ ਤੋਂ ਸੱਠ ਗਜ਼ਟਿਡ ਅਫਸਰਾਂ ਸਣੇ ਕਰੀਬ ਦੋ ਹਜ਼ਾਰ ਪੁਲੀਸ ਕਰਮਚਾਰੀ ਸੁਰੱਖਿਆ ਵਜੋਂ ਤਾਇਨਾਤ ਰਹਿਣਗੇ। ਉਨ੍ਹਾਂ ਐੱਸਐੱਸਪੀ ਡਾ. ਸੰਦੀਪ ਗਰਗ ਸਣੇ ਹੋਰਨਾਂ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਦਿਆਂ ਮੈਚ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਟਰੈਫਿਕ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਉਣ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਦਿੱਤੇ। ਐੱਸਐੱਸਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਪੀ ਫੋਰ ਮਾਰਗ ਸਟੇਡੀਅਮ ਤੋਂ ਕਰੀਬ ਇੱਕ ਕਿੱਲੋਮੀਟਰ ਦੂਰ ਪਿੰਡ ਬਾਂਸੇਪੁਰ ਅਤੇ ਤੋਗਾਂ ਦੇ ਟੀ ਪੁਆਇੰਟਾਂ ਕੋਲੋਂ ਚੰਡੀਗੜ੍ਹ ਆਉਣ ਜਾਣ ਵਾਲੇ ਲੋਕਾਂ ਨੂੰ ਜਾਣ ਦਿੱਤਾ ਜਾਵੇਗਾ। ਇਸ ਮੌਕੇ ਡੀਐੱਸਪੀ ਧਰਮਵੀਰ ਸਿੰਘ ਜ਼ੋਨ ਮੁੱਲਾਂਪੁਰ ਗਰੀਬਦਾਸ, ਥਾਣਾ ਮੁੱਲਾਂਪੁਰ ਗਰੀਬਦਾਸ ਦੇ ਐੱਸਐੱਚਓ ਸਿਮਰਨਜੀਤ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×