ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰੇਲੂ ਹਿੰਸਾ ਪੀੜਤਾਂ ਦੀ ਮਦਦ ਲਈ ‘ਸਾਂਝ ਰਾਹਤ ਪ੍ਰਾਜੈਕਟ’ ਦਾ ਆਗਾਜ਼

09:02 AM Sep 20, 2024 IST
ਪੰਜਾਬ ਦੇ ਡੀਜੀਪੀ ਗੌਰਵ ਯਾਦਵ ‘ਸਾਂਝ ਰਾਹਤ ਪ੍ਰਾਜੈਕਟ’ ਦੀ ਸ਼ੁਰੂਆਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਪੰਜਾਬ ਪੁਲੀਸ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਨਵੀਂ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰਾਜੈਕਟ’ ਦੀ ਸ਼ੁਰੂਆਤ ਕੀਤੀ ਹੈ। ਸ੍ਰੀ ਯਾਦਵ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਬਣਾਉਣ ਲਈ ਮਨੋਵਿਗਿਆਨਕ-ਸਮਾਜਿਕ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰਾਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰੇਗਾ।
ਪੰਜਾਬ ਪੁਲੀਸ ਨੇ ‘ਸਾਂਝ ਰਾਹਤ ਪ੍ਰਾਜੈਕਟ’ ਲਈ ਪੰਜਾਬ ਪੁਲੀਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਗੈਰਸਰਕਾਰੀ ਜਥੇਬੰਦੀ ‘ਨਈ ਸ਼ੁਰੂਆਤ’ ਨਾਲ ਸਮਝੌਤਾ ਕੀਤਾ ਹੈ। ਇਸ ਪ੍ਰਾਜੈਕਟ ਵਿੱਚ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸ਼ਾਮਲ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਪਾਇਲਟ ਪ੍ਰੋਗਰਾਮ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਦਾ ਕੁਝ ਸਮੇਂ ਬਾਅਦ ਸੂਬੇ ਭਰ ’ਚ ਵਿਸਥਾਰ ਕੀਤਾ ਜਾਵੇਗਾ। ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਪ੍ਰਾਜੈਕਟ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਬਿਹਤਰ ਤਾਲਮੇਲ ਨਾਲ ਸਹਾਇਤਾ ਪ੍ਰਦਾਨ ਕਰਨ ਅਤੇ ਘਰੇਲੂ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਲੋੜ ਅਧਾਰਤ ਸਹਾਇਤਾ ਲਈ ਸੰਸਥਾਵਾਂ ਅਤੇ ਵਿਅਕਤੀਆਂ ਦਾ ਨੈਟਵਰਕ ਬਣਾਉਣ ਵਿੱਚ ਮਦਦ ਕਰੇਗਾ।
‘ਨਈ ਸ਼ੁਰੂਆਤ’ ਦੇ ਟਰੱਸਟੀ ਅਮੁਲਿਆ ਨਿਧੀ ਵੱਲੋਂ ਸਾਂਝ ਰਾਹਤ ਪ੍ਰਾਜੈਕਟ ਦੇ ਪਿਛੋਕੜ ਅਤੇ ਸੰਕਲਪ ਬਾਰੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ।

Advertisement

Advertisement