For the best experience, open
https://m.punjabitribuneonline.com
on your mobile browser.
Advertisement

ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦੀ ਸ਼ੁਰੂਆਤ

08:40 AM Apr 05, 2024 IST
ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦੀ ਸ਼ੁਰੂਆਤ
ਦਮੜੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਅਰਦਾਸ ਕਰਦੇ ਹੋਏ ਸੰਤ ਮਹਾਂਪੁਰਸ਼। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 4 ਅਪਰੈਲ
ਇਤਿਹਾਸਕ ਦਮੜੀ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਸੰਤ ਸਰਵਣ ਦਾਸ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸ਼ੇਖੇ ਦੀ ਦੇਖ-ਰੇਖ ਸ਼ਾਨੋ ਸ਼ੌਕਤ ਨਾਲ ਆਰੰਭ ਹੋਈ। ਯਾਤਰਾ ਵਿੱਚ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਹ ਯਾਤਰਾ ਹਰਿਦੁਆਰ ਜਾਵੇਗੀ ਅਤੇ ਵਾਪਸ ਚੂਹੜਵਾਲੀ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਤਿਗੁਰੂ ਰਵਿਦਾਸ ਦਾ ਸ਼ੁਕਰਾਨਾ ਕਰਦਿਆਂ ਕਿਹਾ ਕੌਮ ਦੇ ਬੱਚਿਆਂ ਨੂੰ ਸਿੱਖਿਅਤ ਬਣਾਉਣ ਲਈ ਗੁਰੂ ਰਵਿਦਾਸ ਸਦਨ ਨਜ਼ਦੀਕ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 50 ਏਕੜ ਵਿਚ ਸਤਿਗੁਰੂ ਰਵਿਦਾਸ ਦੇ ਨਾਮ ’ਤੇ ਕੌਮ ਲਈ ਯੂਨੀਵਰਸਿਟੀ ਬਣਵਾਈ ਜਾਵੇਗੀ। ਇਸ ਮੌਕੇ ਸੰਤ ਸਰਵਣ ਦਾਸ ਲੁਧਿਆਣਾ ਸੀਨੀਅਰ ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਖਜ਼ਾਨਚੀ, ਸੰਤ ਬਲਵੰਤ ਸਿੰਘ ਡੀਗਰੀਆਂ, ਸੰਤ ਧਰਮ ਪਾਲ ਸ਼ੇਰਗੜ੍ਹ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਕ੍ਰਿਪਾਲ ਦਾਸ ਭਾਰਟਾ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਕ੍ਰਿਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਨਚਾਰਜ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਤਰਨਾ ਦਲ, ਸੰਤ ਪ੍ਰਗਟ ਨਾਥ ਉਘੀ ਚਿੱਟੀ, ਸੰਤ ਸੰਤੋਖ ਦਾਸ ਭਾਰਟਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕੁਲਦੀਪ ਦਾਸ ਬਸੀ ਮਰੂਫ ਅਤੇ ਸੰਗਤਾਂ ਹਾਜ਼ਰ ਸਨ।

Advertisement

Advertisement
Author Image

Advertisement
Advertisement
×