ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬਾ ਸਰਕਾਰ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਦੀ ਯੋਜਨਾ ਉਲੀਕੀ

07:40 AM Jun 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਵਾਢੀ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐਫਪੀਓਜ਼ ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਿਅਕਤੀਗਤ ਤੌਰ ’ਤੇ ਸੀਆਰਐਮ ਮਸ਼ੀਨਰੀ ’ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ।
ਇਸ ਯੋਜਨਾ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫਪੀਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ ਲਈ ਸੁਪਰ ਐਸਐਮਐਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼ਰੈਡਰ, ਮਲਚਰ, ਹਾਈਡਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ ’ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ।

Advertisement

Advertisement
Advertisement