ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ’ਤੇ ਕਾਬੂ ਪਾਉਣ ’ਚ ਸੂਬਾ ਸਰਕਾਰ ਨਾਕਾਮ ਰਹੀ: ਕਾਲੜਾ

09:30 AM Jun 17, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਜਤਿੰਦਰ ਕਾਲੜਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੂਨ
ਭਾਜਪਾ ਦੇ ਸੂਬਾ ਆਗੂ ਜਤਿੰਦਰ ਕਾਲੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲੀਸ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਵਿਕਰੀ ਬਾਰੇ ਉਨ੍ਹਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਪੁਲੀਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਨੇ ਅੱਗੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਂਚ ਸੌਂਪ ਦਿੱਤੀ ਹੈ। ਜਤਿੰਦਰ ਕਾਲੜਾ ਅਤੇ ਭਾਜਪਾ ਦੀ ਫਿਰੋਜ਼ਪੁਰ ਇਕਾਈ ਦੇ ਇੰਚਾਰਜ ਰਣਦੀਪ ਸਿੰਘ ਦਿਓਲ ਸਥਾਨਕ ਰੈਸਟ ਹਾਊਸ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਸੱਤਾਧਾਰੀ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵੀਡੀਓ ਦੇ ਆਧਾਰ ’ਤੇ ਰਾਜਪਾਲ ਪੁਰੋਹਿਤ ਨੂੰ ਨਸ਼ਿਆਂ ਦੀ ਸਮੱਸਿਆ ਸਬੰਧੀ ਸ਼ਿਕਾਇਤ ਕਰ ਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਪੰਜਾਬ ਸਰਕਾਰ ਅਤੇ ਪੁਲੀਸ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਇੱਕ ਖ਼ਬਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਿਛਲੇ 15 ਦਿਨਾਂ ਦੌਰਾਨ ਨਸ਼ਿਆਂ ਕਾਰਨ ਹੋਈਆਂ 15 ਮੌਤਾਂ ਚਿੰਤਾ ਦਾ ਵਿਸ਼ਾ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਵਿਕਰੀ ਬਾਰੇ ਸ਼ਿਕਾਇਤ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜੀ ਗਈ ਹੈ।

Advertisement

Advertisement