ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬਾ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ: ਹਰਭਜਨ ਸਿੰਘ ਈਟੀਓ

11:11 AM Mar 09, 2024 IST
ਪਾਵਰ ਟ੍ਰਾਂਸਫਾਰਮਰ ਸਥਾਪਤ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਹਰਭਜਨ ਸਿੰਘ ਈਟੀਓ।

ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਮਾਰਚ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੂਬਾ ਸਰਕਾਰ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਬਿਜਲੀ ਸਪਲਾਈ ਵਿਚ ਸੁਧਾਰਾਂ ਦੇ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਸਬ ਸਟੇਸ਼ਨ ਸਿੰਘਾਂਵਾਲਾ ਵਿੱਚ ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ 14 ਕਰੋੜ ਰੁਪਏ ਦੇ ਇਨ੍ਹਾਂ ਪ੍ਰੋਜੈਕਟਾਂ ਸਦਕਾ ਬਿਹਤਰ ਬਿਜਲੀ ਸਪਲਾਈ ਲਈ ਸਿਸਟਮ ਵਿਚ ਸੁਧਾਰ ਅਤੇ ਓਵਰਲੋਡਿੰਗ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਪ੍ਰਾਜੈਕਟ ਨਾਲ ਕਰੀਬ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਲੋਕਾਂ ਦੇ ਰਹਿਣ ਸਹਿਣ, ਵਪਾਰਕ ਅਤੇ ਹੋਰ ਗਤੀਵਿਧੀਆਂ ਵਿੱਚ ਬੜੀ ਤੇਜ਼ੀ ਨਾਲ ਵਾਧਾ ਹੋਣ ਕਾਰਨ ਬਿਜਲੀ ਦੀ ਸਪਲਾਈ ਦੇ ਸੁਧਾਰਾਂ ਦੀ ਲੋੜ ਮਹਿਸੂਸ ਕੀਤੀ ਗਈ। ਸਾਰੇ ਕੰਮਾਂ ਦੇ ਅਮਲ ਵਿੱਚ ਆਉਣ ਨਾਲ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਹੋਵੇਗਾ।
ਬੱਲੂਆਣਾ (ਰਜਿੰਦਰ ਕੁਮਾਰ): ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮਹਿਕਮੇ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਫਾਜ਼ਿਲਕਾ-ਹਿੰਦੂਮਲਕੋਟ ਸੜਕ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਸ਼ਤੀਰ ਵਾਲਾ ਵਿੱਚ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਹਰ ਵਰਗ ਦੀਆਂ ਸਮੱਸਿਆਵਾਂ ਹੱਲ ਕਰ ਰਹੀ ਹੈ।

Advertisement

ਬੁੱਧਰਾਮ ਨੇ ਪਿੰਡਾਂ ਦੇ ਵਿਕਾਸ ਲਈ 84 ਲੱਖ ਦੇ ਮਨਜ਼ੂਰੀ ਪੱਤਰ ਸੌਂਪੇ

ਮਾਨਸਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਲੋੜਾਂ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਨੂੰ ਵੱਖ-ਵੱਖ ਕੰਮਾਂ ਲਈ ਗ੍ਰਾਂਟ ਤਹਿਤ 83 ਲੱਖ 88 ਹਜ਼ਾਰ ਰੁਪਏ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ।ਉਨ੍ਹਾਂ ਪਿੰਡਾਂ ਦੇ ਨੁਮਾਇੰਦਿਆਂ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੂੰ ਇਹ ਗ੍ਰਾਂਟ ਪਾਰਦਰਸ਼ੀ ਢੰਗ ਨਾਲ ਖਰਚ ਕਰਨ ਦੀ ਤਾਕੀਦ ਕੀਤੀ।

ਖੁੱਡੀਆਂ ਵੱਲੋਂ ਆਲੂ ਕੋਲਡ ਸਟੋਰ ਦਾ ਉਦਘਾਟਨ

ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਾਂਗੜ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ 5000 ਮੀਟਰਿਕ ਟਨ ਸਮਰੱਥਾ ਵਾਲੇ ਆਲੂ ਕੋਲਡ ਸਟੋਰ ਦਾ ਉਦਘਾਟਨ ਕੀਤਾ। ਇਸ ਮੌਕੇ ਖੁੱਡੀਆਂ ਨੇ ਦੱਸਿਆ ਕਿ ਉਕਤ ਕੋਲਡ ਸਟੋਰ ਦੇ ਚਾਲੂ ਹੋਣ ਨਾਲ ਇਸ ਖੇਤਰ ਦੇ ਆਲੂ ਉਤਪਾਦਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਜੋ ਕੰਮ ਅਖੀਰਲੇ ਸਾਲਾਂ ਦੌਰਾਨ ਕਰਦੀਆਂ ਸਨ, ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲੇ ਵਰ੍ਹੇ ’ਚ ਹੀ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਰਚਿਆ ਹੈ।

Advertisement

ਵਿਧਾਇਕ ਨੇ ਸਫ਼ਾਈ ਕਰਮਚਾਰੀ ਤੋਂ ਰਖਵਾਇਆ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ

ਮਮਦੋਟ (ਜਸਵੰਤ ਸਿੰਘ ਥਿੰਦ ): ਨਗਰ ਪੰਚਾਇਤ ਮਮਦੋਟ ਅਤੇ ਨਾਲ ਲੱਗਦੀਆਂ ਬਸਤੀਆਂ ’ਚੋ ਗੰਦੇ ਪਾਣੀ ਦੀ ਨਿਕਾਸੀ ਲਈ ਬਣਨ ਵਾਲੇ ਸੀਵਰੇਜ ਦੇ ਪਹਿਲੇ ਫੇਜ਼ ਦਾ ਨੀਂਹ ਪੱਥਰ ਅੱਜ ਫਿਰੋਜ਼ਪੁਰ ਦਿਹਾਤੀ ਦੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਵੱਲੋਂ ਨਗਰ ਪੰਚਾਇਤ ਦੇ ਇੱਕ ਬਜ਼ੁਰਗ ਸਫਾਈ ਕਰਮਚਾਰੀ ਵੱਲੋਂ ਰਖਵਾਇਆ ਗਿਆ। ਇਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਕਸਬਾ ਮਮਦੋਟ ਦੇ ਵਾਸੀਆਂ ਲਈ ਗੰਦੇ ਪਾਣੀ ਦੀ ਨਿਕਾਸੀ ਦੀ ਉਮੀਦ ਬੱਝ ਗਈ ਹੈ। ਇਸ ਮੌਕੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ 27 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦਾ ਕੰਮ 2 ਗੇੜਾਂ ਵਿੱਚ ਮੁਕੰਮਲ ਹੋਵੇਗਾ।

Advertisement