For the best experience, open
https://m.punjabitribuneonline.com
on your mobile browser.
Advertisement

ਧਰਤੀ ਹੇਠਲਾ ਪਾਣੀ ਬਚਾਉਣ ਲਈ ਸੂਬਾ ਸਰਕਾਰ ਵਚਨਬੱਧ: ਚੀਮਾ

03:03 PM Jun 30, 2023 IST
ਧਰਤੀ ਹੇਠਲਾ ਪਾਣੀ ਬਚਾਉਣ ਲਈ ਸੂਬਾ ਸਰਕਾਰ ਵਚਨਬੱਧ  ਚੀਮਾ
Advertisement

ਮੁਕੰਦ ਸਿੰਘ ਚੀਮਾ

Advertisement

ਸੰਦੌੜ, 29 ਜੂਨ

ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਰਕਾਰ ਅਹਿਮ ਅਤੇ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਭਵਿੱਖ ਵਿੱਚ ਪਾਣੀ ਨੂੰ ਵੱਧ ਤੋਂ ਵੱਧ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਮਿੱਠੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਉਚੇਚੇ ਤੌਰ ‘ਤੇ ਪਹੁੰਚੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਣੀ ਨੂੰ ਬਚਾਉਣ ਲਈ ਬਹੁਤ ਸੁਚੱਜੇ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਹਲਕਿਆਂ ਵਿਚ ਨਹਿਰੀ ਪਾਣੀ 40 ਸਾਲਾਂ ਬਾਅਦ ਖੇਤਾਂ ਵਿਚ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਜ਼ੀਹ ਹੈ ਕਿ ਅਗਲੇ ਚਾਰ ਸਾਲਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਪਿੰਡਾਂ ਵਿਚ ਨਹਿਰੀ ਪਾਣੀ ਦੀ ਸਹੂਲਤ ਕਿਸਾਨਾਂ ਨੂੰ ਦਿੱਤੀ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਹੋ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਹਜ਼ਾਰਾਂ ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਮਿੱਠੇਵਾਲ ਦੇ ਪਤਵੰਤਿਆਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਿੰਡ ਨਾਲ ਸਬੰਧਤ ਕਈ ਮੰਗਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਬਾਬਾ ਟਹਿਲ ਸਿੰਘ ਨੇ ਸ੍ਰੀ ਚੀਮਾ ਦਾ ਸਨਮਾਨ ਵੀ ਕੀਤਾ।

Advertisement
Tags :
Advertisement
Advertisement
×